04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਕਿਸਾਨ ਜਥੇਬੰਦੀਆਂ ਨੇ ਐੱਸ. ਡੀ. ਐੱਮ. ਦਫ਼ਤਰ ਵਿਖੇ ਧਰਨਾ ਲਗਾਇਆ

Ad Position 21
No active advertisement
ਅਜੀਤ ਡੈਸਕ 07-04-2026
ਗੜ੍ਹਸ਼ੰਕਰ, 6 ਅਪ੍ਰੈਲ (ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਐੱਸ. ਡੀ. ਐੱਮ. ਦਫ਼ਤਰ ਵਿਖੇ ਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਗੋਪਾਲ ਥਾਂਦੀ, ਕਸ਼ਮੀਰ ਸਿੰਘ ਭੱਜਲ ਤੇ ਗਿਆਨੀ ਅਵਤਾਰ ਸਿੰਘ ਵਲੋਂ ਕੀਤੀ ਗਈ | ਧਰਨੇ ਨੂੰ ਕਾਮਰੇਡ ਦਰਸ਼ਨ ਸਿੰਘ ਮੱਟੂ, ਮਹਿੰਦਰ ਕੁਮਾਰ ਬੱਡੋਆਣ, ਸ਼ਿੰਗਾਰਾ ਰਾਮ ਭੱਜਲ ਤੇ ਸੁਭਾਸ਼ ਮੱਟੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਵਾਅਦਾ ਕਰਕੇ ਐੱਮ. ਐੱਸ. ਪੀ. ਦਾ ਕਾਨੂੰਨ ਨਹੀਂ ਬਣਾਇਆ ਤੇ ਸਰਕਾਰ ਮੁੜ ਕੇ ਕਾਲੇ ਕਾਨੂੰਨ ਲਿਆ ਰਹੀ ਹੈ | ਆਗੂਆਂ ਨੇ ਮੰਗ ਕੀਤੀ ਕਿ ਬਿਜਲੀ ਬਿੱਲ 2025, ਸੀਡ ਬਿੱਲ 2025 ਨੂੰ ਰੱਦ ਕੀਤਾ ਜਾਵੇਗਾ, ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਮਜ਼ਦੂਰਾਂ ਕਿਸਾਨਾਂ ਨੂੰ 58 ਸਾਲ ਤੋਂ ਬਾਅਦ 10 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਹ ਬਿੱਲ ਰੱਦ ਨਾ ਕੀਤੇ ਤਾਂ ਕਿਸਾਨ ਤੇ ਮਜ਼ਦੂਰ ਇਨਸਾਫ਼ ਪਸੰਦ ਲੋਕਾਂ ਨੂੰ ਲੈ ਕੇ ਸੰਘਰਸ਼ ਕਰਨਗੇ | ਇਸ ਮੌਕੇ ਪਿੰਡ ਨੂਰਪੁਰ ਜੱਟਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਕੀਤੀ ਕੀਤੀ ਗਈ ਭੰਨਤੋੜ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਮਿਸਾਲੀ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ | ਧਰਨੇ ਦੌਰਾਨ ਗੁਰਬਖ਼ਸ਼ ਕੌਰ ਚੱਕ ਗੁਰੂ, ਨੀਲਮ ਬੱਢੋਆਣ, ਗੋਪਾਲ ਰਾਮ, ਕੁਲਵਿੰਦਰ ਸੰਘਾ, ਜੁਝਾਰ ਸਿੰਘ ਮੱਟੂ, ਗਿਰਧਾਰੀ ਲਾਲ, ਭਾਗ ਸਿੰਘ, ਰੌਸ਼ਨ ਲਾਲ ਪੰਡੋਰੀ, ਪ੍ਰਮੋਦ, ਗੁਰਨਾਮ ਸਿੰਘ ਲੱਲੀਆਂ, ਦਿਲਬਾਗ ਸਿੰਘ, ਸੁਖਵਿੰਦਰ ਕੌਰ ਛਿੰਦੋ, ਹਰਮੇਸ਼ ਲਾਲ, ਨਰੇਸ਼ ਕੁਮਾਰ, ਭੁਪਿੰਦਰ ਸੈਣੀ, ਤਰਸੇਮ ਲਾਲ, ਗੁਰਮੇਲ ਕਲਸੀ, ਦੌਲਤ ਕੁੱਕੜ ਮਜਾਰਾ, ਜੋਗਿੰਦਰ ਸਿੰਘ ਥਾਂਦੀ, ਮਹਿੰਦਰ ਸਿੰਘ ਮੱਟੂ, ਅਮਰੀਕ ਸਿੰਘ ਨੇ ਸੰਬੋਧਨ ਕੀਤਾ | ਸਟੇਜ ਦੀ ਕਾਰਵਾਈ ਮਹਿੰਦਰ ਕੁਮਾਰ ਬੱਢੋਆਣ ਵਲੋਂ ਚਲਾਈ ਗਈ |
Ad Position 22
No active advertisement
ਪਿਛਲੀ ਖ਼ਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਰਾ ਹਰੀ ਸਿੰਘ ਚੰਦੂਮਾਜਰਾ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਐੱਮ. ਐੱਸ. ਕੇ. ਸਕੂਲ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਹਵਨ ਯੱਗ ਕਰਵਾਇਆ
Ad Position 24