04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਿਹਤ ਵਿਭਾਗ ਦੀ ਟੀਮ ਨੇ ਖਾਧ ਪਦਾਰਥਾਂ ਦੇ ਨਮੂਨੇ ਭਰੇ

Ad Position 21
No active advertisement
ਅਜੀਤ ਡੈਸਕ 07-04-2026
ਹੁਸ਼ਿਆਰਪੁਰ, 6 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਦੀ ਟੀਮ ਨੇ ਅੱਜ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਦੇਖ-ਰੇਖ ਹੇਠ ਜ਼ਿਲ੍ਹੇ 'ਚ ਗੁੜ ਬਣਾਉਣ ਵਾਲੀਆਂ ਇਕਾਈਆਂ ਅਤੇ ਕਰਿਆਨੇ ਦੀਆਂ ਦੁਕਾਨਾਂ ਦੀ ਜਾਂਚ ਕੀਤੀ | ਸਿਹਤ ਅਫ਼ਸਰ ਨੇ ਦੱਸਿਆ ਕਿ ਵੱਖ-ਵੱਖ ਖਾਧ ਪਦਾਰਥਾਂ ਦੇ 8 ਨਮੂਨੇ ਭਰੇ ਗਏ ਜਿਨ੍ਹਾਂ ਨੂੰ ਜਾਂਚ ਵਾਸਤੇ ਲੈਬਾਰਟਰੀ ਭੇਜ ਦਿੱਤਾ ਗਿਆ ਹੈ | ਰਿਪੋਰਟ ਪ੍ਰਾਪਤ ਹੋਣ ਉਪਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਸਮੂਹ ਖਾਧ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਫ਼ੂਡ ਸੇਫ਼ਟੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਖਾਧ ਪਦਾਰਥ ਦੀ ਗੁਣਵੱਤਾ ਬਾਰੇ ਕੋਈ ਸ਼ੱਕ ਹੋਵੇ ਤਾਂ ਇਸ ਸਬੰਧੀ ਸੂਚਨਾ ਸਿਹਤ ਵਿਭਾਗ ਜਾਂ ਫ਼ੂਡ ਸੇਫ਼ਟੀ ਅਧਿਕਾਰੀਆਂ ਨੂੰ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ 22 ਲੱਖ ਦੀ ਲਾਗਤ ਨਾਲ ਤਿਆਰ ਕੀਤੀ ਫਿਰਨੀ ਦਾ ਉਦਘਾਟਨ ਅਗਲੀ ਖ਼ਬਰ ਸਪਰਿੰਗਡੇਲਜ਼ ਪਬਲਿਕ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ
Ad Position 24