04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਵਿਧਾਇਕ ਘੁੰਮਣ ਵਲੋਂ 22 ਲੱਖ ਦੀ ਲਾਗਤ ਨਾਲ ਤਿਆਰ ਕੀਤੀ ਫਿਰਨੀ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 07-04-2026
ਦਸੂਹਾ, 6 ਅਪ੍ਰੈਲ (ਕੌਸ਼ਲ)-ਦਸੂਹਾ ਹਲਕੇ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਹਰਦੋਥਲਾ ਵਿਚ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦੇਂਦੇ ਹੋਏ 22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਫਿਰਨੀ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਵਲੋਂ ਵਿਧਾਇਕ ਘੁੰਮਣ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੇ ਪਿੰਡ ਦੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕੀਤੀ | ਉਦਘਾਟਨ ਸਮਾਰੋਹ ਦੌਰਾਨ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਪਹਿਲ ਦੇ ਆਧਾਰ 'ਤੇ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੀ ਬੁਨਿਆਦੀ ਢਾਂਚਾਗਤ ਸਹੂਲਤਾਂ ਨੂੰ ਮਜ਼ਬੂਤ ਬਣਾਉਣਾ ਸਰਕਾਰ ਦੀ ਪ੍ਰਥਮਤਾ ਹੈ ਅਤੇ ਇਸੇ ਤਹਿਤ ਹਰਦੋਥਲਾ ਵਿਚ ਫਿਰਨੀ ਦੀ ਨਿਰਮਾਣ ਕਾਰਵਾਈ ਪੂਰੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਫਿਰਨੀ ਨਾਲ ਨਾ ਸਿਰਫ਼ ਪਿੰਡ ਦੇ ਆਵਾਜਾਈ ਪ੍ਰਬੰਧ ਵਿਚ ਸੁਧਾਰ ਆਵੇਗਾ, ਸਗੋਂ ਪਿੰਡ ਦੀ ਸੁੰਦਰਤਾ ਵਿਚ ਵੀ ਵਾਧਾ ਹੋਵੇਗਾ | ਇਸ ਮੌਕੇ ਐੱਸ.ਡੀ.ਓ. ਪੀ. ਡਬਲਯੂ.ਡੀ. ਰਾਜ ਕੁਮਾਰ ਅਤੇ ਜੇ. ਈ. ਪਵਨ ਕੁਮਾਰ ਨੇ ਦੱਸਿਆ ਕਿ ਫਿਰਨੀ ਦਾ ਨਿਰਮਾਣ ਉੱਚ ਮਿਆਰਾਂ ਅਨੁਸਾਰ ਕੀਤਾ ਗਿਆ ਹੈ | ਸਮਾਗਮ ਦੌਰਾਨ ਮੌਜੂਦਾ ਸਰਪੰਚ ਬਲਜਿੰਦਰ ਸਿੰਘ ਹੁੰਦਲ, ਸਾਬਕਾ ਸਰਪੰਚ ਨਰਿੰਦਰ ਸਿੰਘ ਹੁੰਦਲ, ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਲਵਲੀ, ਐਡਵੋਕੇਟ ਮਨਦੀਪ ਸਿੰਘ ਹੁੰਦਲ, ਐਡਵੋਕੇਟ ਹਰਪ੍ਰੀਤ ਸਿੰਘ ਹੁੰਦਲ, ਦਿਲਬਾਗ ਸਿੰਘ ਹੁੰਦਲ, ਪ੍ਰੀਤਮ ਸਿੰਘ ਸੈਣੀ ਤੇ ਮਾਸਟਰ ਨਰਿੰਦਰਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੇਲਵੇ ਵਿਭਾਗ ਵਲੋਂ ਗਾਡਰ ਲਗਾ ਕੇ ਗੜ੍ਹਸ਼ੰਕਰ ਦਾ ਮਿੰਨੀ ਬਾਈਪਾਸ ਬੰਦ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਖਾਧ ਪਦਾਰਥਾਂ ਦੇ ਨਮੂਨੇ ਭਰੇ
Ad Position 24