ਹੁਸ਼ਿਆਰਪੁਰ, 6 ਅਪ੍ਰੈਲ (ਬਲਜਿੰਦਰਪਾਲ ਸਿੰਘ)-ਦਸਮੇਸ਼ ਸਪੋਰਟਸ ਕਲੱਬ ਬਾੜੀਆਂ ਖ਼ੁਰਦ ਵਲੋਂ ਗ੍ਰਾਮ ਪੰਚਾਇਤ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 11 ਸਾਈਡ ਫੁੱਟਬਾਲ ਟੂਰਨਾਮੈਂਟ ਅੱਜ ਸ਼ੁਰੂ ਹੋ ਗਿਆ | ਟੂਰਨਾਮੈਂਟ ਦਾ ਉਦਘਾਟਨ ਵਿਧਾਇਕ ਡਾ. ਇਸ਼ਾਂਕ ਕੁਮਾਰ ਵੱਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਬੁਰੀਆਂ ਅਲਾਮਤਾਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨਾ ਜ਼ਰੂਰੀ ਹੈ ਕਿਉਂਕਿ ਖੇਡਾਂ ਇਨਸਾਨ ਨੂੰ ਜਿੱਥੇ ਸਰੀਰਕ ਰੂਪ 'ਚ ਸਿਹਤਮੰਦ ਕਰਦੀਆਂ ਹਨ ਉੱਥੇ ਨਾਲ ਹੀ ਅਨੁਸ਼ਾਸਨ ਵੀ ਸਿਖਾਉਂਦਿਆਂ ਹਨ | ਇਸ ਮੌਕੇ ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦੇ ਕੋਆਰਡੀਨੇਟਰ ਦਲਜੀਤ ਸਿੰਘ ਸਹੋਤਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਖਿਡਾਰੀਆਂ ਨੂੰ ਚੰਗੀ ਖੇਡ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੂਰਨਾਮੈਂਟ ਦੇ ਆਖ਼ਰੀ ਦਿਨ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਜੇਤੂਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕਰਨਗੇ | ਉਨ੍ਹਾਂ ਦੱਸਿਆ ਕਿ ਜੇਤੂ ਟੀਮ ਨੂੰ 31 ਹਜ਼ਾਰ ਅਤੇ ਉਪ ਜੇਤੂ ਟੀਮ ਨੂੰ 25 ਹਜ਼ਾਰ ਰੁਪਏ ਦੀ ਰਾਸ਼ੀ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਹਰਜੀਤ ਸਿੰਘ ਗੋਗਾ, ਮਨਜਿੰਦਰ ਸਿੰਘ ਕੈਨੇਡਾ, ਮਨਜੀਤ ਸਿੰਘ ਬੱਬੂ ਅਮਰੀਕਾ, ਹਰਜੀਤ ਸਿੰਘ, ਸਰਪੰਚ ਵਿਜੇ ਕੁਮਾਰ, ਅਮਰੀਕ ਸਿੰਘ ਪੰਚ, ਸਤਨਾਮ ਸਿੰਘ, ਮਨਜਿੰਦਰ ਸਿੰਘ, ਕੁਲਵਿੰਦਰ ਸਿੰਘ ਬਿੱਟੂ, ਰਣਵੀਰ ਸਿੰਘ ਯੂ.ਐੱਸ.ਏ, ਅਵਤਾਰ ਸਿੰਘ, ਪੰਚ ਗੁਰਨਾਮ ਸਿੰਘ, ਬਲਕਾਰ ਸਿੰਘ ਯੂ.ਐੱਸ.ਏ., ਸਰਬਜੀਤ ਸਿੰਘ, ਇੰਦਰਜੀਤ ਸਿੰਘ, ਸੰਦੀਪ ਸਿੰਘ, ਹਰਮਨਜੀਤ ਸਿੰਘ, ਹਰਵਿੰਦਰ ਸਿੰਘ ਹੈਰੀ, ਬਲਕਾਰ ਸਿੰਘ, ਮਨਵੀਰ ਸਿੰਘ, ਗੁਰਮਿੰਦਰ ਸਿੰਘ, ਗੁਰਬਿੰਦਰ ਸਿੰਘ, ਜ਼ੋਰਾਵਰ ਸਿੰਘ, ਰਾਹੁਲ ਆਦਿ ਹਾਜ਼ਰ ਸਨ |