05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਾਨੂੰ ਆਪਣੇ ਬਜ਼ੁਰਗਾਂ ਦਾ ਸਤਿਕਾਰ ਕਰਨਾ ਚਾਹੀਦੈ- ਡਾ. ਰਾਜ ਕੁਮਾਰ ਚੱਬੇਵਾਲ

Ad Position 21
No active advertisement
ਅਜੀਤ ਡੈਸਕ 07-04-2026
ਹੁਸ਼ਿਆਰਪੁਰ, 6 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਵੱਛਤਾ ਬਿਨ ਸੇਵਾ ਧਰਮ ਵੈੱਲਫੇਅਰ ਸੁਸਾਇਟੀ ਵਲੋਂ ਬਿਰਧ ਆਸ਼ਰਮ ਰਾਮ ਕਾਲੋਨੀ ਕੈਂਪ 'ਚ ਬਜ਼ੁਰਗਾਂ ਦਾ ਸਾਂਝਾ ਜਨਮ ਦਿਨ ਮਨਾਇਆ ਗਿਆ | ਇਸ ਸਮਾਗਮ 'ਚ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਦੌਰਾਨ ਡਾ. ਰਾਜ ਕੁਮਾਰ ਨੇ ਬਜ਼ੁਰਗਾਂ ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਨਾਲ ਸਮਾਂ ਬਿਤਾਇਆ | ਉਨ੍ਹਾਂ ਨੇ ਬਜ਼ੁਰਗਾਂ ਨਾਲ ਮਿਲ ਕੇ ਕੇਕ ਵੀ ਕੱਟਿਆ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਸੰਸਕਿ੍ਤੀ 'ਚ ਬਜ਼ੁਰਗਾਂ ਨੂੰ ਪੂਜਿਆ ਜਾਂਦਾ ਹੈ ਅਤੇ ਸਾਨੂੰ ਆਪਣੇ ਬਜ਼ੁਰਗਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਦੁਨੀਆ 'ਚ ਅਜਿਹਾ ਸਮਾਂ ਜਲਦ ਹੀ ਆਵੇ ਜਦੋਂ ਬਿਰਧ ਆਸ਼ਰਮਾਂ ਦੀ ਲੋੜ ਹੀ ਨਾ ਪਵੇ | ਉਨ੍ਹਾਂ ਸੁਸਾਇਟੀ ਦੇ ਕੰਮਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਡਾ. ਰਾਜ ਕੁਮਾਰ ਵਲੋਂ ਨਵੇਂ ਮੈਂਬਰਾਂ ਨੂੰ ਸੁਸਾਇਟੀ ਨਾਲ ਜੋੜਿਆ ਗਿਆ ਅਤੇ ਪੁਰਾਣੇ ਮੈਂਬਰਾਂ ਨੂੰ ਉਨ੍ਹਾਂ ਦੇ ਉੱਤਮ ਕੰਮ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸੁਸਾਇਟੀ ਵਲੋਂ ਆਉਣ ਵਾਲੇ ਸਮੇਂ 'ਚ ਕੀਤੇ ਜਾਣ ਵਾਲੇ ਕਾਰਜਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਖੇਡਾਂ ਇਨਸਾਨ ਨੂੰ ਸਿਹਤਮੰਦ ਕਰਨ ਦੇ ਨਾਲ-ਨਾਲ ਅਨੁਸ਼ਾਸਨ ਵੀ ਸਿਖਾਉਂਦੀਆਂ ਹਨ- ਡਾ. ਇਸ਼ਾਂਕ ਕੁਮਾਰ
Ad Position 24