13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਕੰਢੀ ਖੇਤਰ ਸਮੇਤ ਮੁਕੇਰੀਆਂ ਹਲਕੇ ਨਾਲ ਕੀਤਾ ਜਾ ਰਿਹਾ ਮਤਰੇਆ ਸਲੂਕ- ਢਾਡੇਕਟਵਾਲ <br/>

Ad Position 21
No active advertisement
ਅਜੀਤ ਡੈਸਕ 08-04-2026
ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹੁਸ਼ਿਆਰਪੁਰ ਫੇਰੀ ਦੌਰਾਨ ਮਾਹੌਲ ਉਦੋਂ ਤਣਾਅਪੂਰਨ ਹੋ ਗਿਆ ਜਦੋਂ ਕਾਂਗਰਸ ਕਿਸਾਨ ਸੈੱਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਮੁਕੇਰੀਆਂ ਹਲਕੇ ਤੋਂ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ 'ਚ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਣ ਜਾ ਰਹੇ ਵਫ਼ਦ ਨੂੰ ਹਰਿਆਣਾ ਪੁਲਿਸ ਨੇ ਰਾਹ 'ਚ ਰੋਕ ਕੇ ਜਬਰੀ ਨਜ਼ਰਬੰਦ ਕਰ ਲਿਆ | ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਕਿ ਸ਼ਾਂਤਮਈ ਢੰਗ ਨਾਲ ਮੁੱਖ ਮੰਤਰੀ ਨੂੰ ਮਿਲਣ ਜਾ ਰਹੇ ਵਫ਼ਦ ਨਾਲ ਹਰਿਆਣਾ ਪੁਲਿਸ ਨੇ ਧੱਕਾਮੁੱਕੀ ਕੀਤੀ ਅਤੇ ਲਾਠੀਚਾਰਜ ਵੀ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਅਮਰਜੀਤ ਸਿੰਘ ਢਾਡੇਕਟਵਾਲ ਨੇ ਕਿਹਾ ਕਿ ਸੱਤਾਧਾਰੀ ਸਰਕਾਰ ਵਲੋਂ ਕੰਢੀ ਖੇਤਰ ਸਮੇਤ ਮੁਕੇਰੀਆਂ ਹਲਕੇ ਨਾਲ ਮਤਰੇਆ ਸਲੂਕ ਕੀਤਾ ਜਾ ਰਿਹਾ ਹੈ ਤੇ ਕੰਢੀ ਖੇਤਰ ਦੀਆਂ ਸੜਕਾਂ ਬਹੁਤ ਹੀ ਖ਼ਸਤਾ-ਹਾਲ ਹੋ ਚੁੱਕੀਆਂ ਹਨ, ਜਿਸ ਕਾਰਨ ਆਮ ਜਨਤਾ ਅਤੇ ਕਿਸਾਨਾਂ ਨੂੰ ਦਿਨ-ਪ੍ਰਤੀ ਦਿਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਇੰਡੀਅਨ ਸੁਕਰੋਜ ਲਿਮਟਿਡ (ਗੰਨਾ ਮਿੱਲ ਮੁਕੇਰੀਆਂ) ਨਾਲ ਜੁੜੇ ਗੰਨਾ ਕਾਸ਼ਤਕਾਰ ਲੰਮੇ ਸਮੇਂ ਤੋਂ ਆਪਣੀ ਬਕਾਇਆ ਰਾਸ਼ੀ ਦੀ ਉਡੀਕ ਕਰ ਰਹੇ ਹਨ ਤੇ ਇਹ ਮਸਲਾ ਉਨ੍ਹਾਂ ਦੀ ਆਰਥਿਕ ਹਾਲਤ ਨੂੰ ਪ੍ਰਭਾਵਿਤ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਗੰਨਾ ਸੀਜ਼ਨ 2025-26 ਲਈ 67.50 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ਦੀ ਅਦਾਇਗੀ ਤੁਰੰਤ ਸ਼ੁਰੂ ਕਰਨ ਦੀ ਮੰਗ ਲੈ ਕੇ ਹੀ ਉਹ ਮੁੱਖ ਮੰਤਰੀ ਨੂੰ ਮਿਲਣਾ ਚਾਹੁੰਦੇ ਸਨ, ਪਰ ਸਰਕਾਰ ਦੀ ਸ਼ਹਿ ਤੇ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਸਾਥੀਆਂ ਸਮੇਤ ਹਰਿਆਣਾ ਥਾਣੇ ਵਿਚ ਨਜ਼ਰਬੰਦ ਕਰ ਲਿਆ | ਉਨ੍ਹਾਂ ਦਾਅਵਾ ਕੀਤਾ ਕਿ ਉਹ ਸੂਬਾ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਰਹਿਣਗੇ | ਇਸ ਮੌਕੇ ਕਿਸਾਨ ਵਿੰਗ ਦੇ ਸੂਬਾ ਜਨਰਲ ਸਕੱਤਰ ਹਿੰਮਤਜੀਤ ਸਿੰਘ ਦਿਉਲ, ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਪਰਮਵੀਰ ਸਿੰਘ ਢਾਡੇਕਟਵਾਲ, ਡਾ. ਸਤਿੰਦਰ ਸਿੰਘ ਖਿਜ਼ਰਪੁਰ, ਸ਼ਾਮ ਸਿੰਘ ਕੁੱਲੀਆਂ ਲੁਬਾਣਾ, ਭੁਪਿੰਦਰ ਸਿੰਘ ਪੁਰਾਣਾ ਭੰਗਾਲਾ, ਜੁਲਕਾ ਦਸੂਹਾ, ਸ਼ੰਕਰ ਖੋਸਲਾ, ਪਿ੍ੰਸ ਸ਼ਰਮਾ ਹਾਜੀਪੁਰ, ਜਤਿਨ ਸਿੰਘ, ਹਰਦੀਪ ਸਿੰਘ, ਹੈਪੀ ਮਸੀਹ, ਰੋਹਿਤ ਕੁਮਾਰ, ਪ੍ਰੀਤ ਲੁਬਾਣਾ ਤੇ ਲਵਲੀ ਲੁਬਾਣਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੱਚੀ ਸੇਵਾ ਅਤੇ ਏਕਤਾ ਨਾਲ ਹੀ ਸਿਹਤਮੰਦ ਸਮਾਜ ਦੀ ਕੀਤੀ ਜਾ ਸਕਦੀ ਹੈ ਸਿਰਜਣਾ- ਬੀਬੀ ਔਲਖ <br/> ਅਗਲੀ ਖ਼ਬਰ ਝਪਟਮਾਰ ਵਿਅਕਤੀ ਦੇ ਗਲੇ 'ਚੋਂ ਸੋਨੇ ਦੀ ਚੇਨ ਝਪਟ ਕੇ ਫ਼ਰਾਰ <br/>
Ad Position 24