13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਵਾਲੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 08-04-2026
ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ,ਬਲਜਿੰਦਰਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਹਲਕਾ ਸ਼ਾਮਚੁਰਾਸੀ ਫ਼ੇਰੀ ਦੌਰਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਉਨ੍ਹਾਂ ਨੂੰ ਇਹ ਕਦਮ ਚੁੱਕਣ ਤੋਂ ਪਹਿਲਾਂ ਹੀ ਪੁਲਿਸ ਵਲੋਂ ਘਰਾਂ ਅੰਦਰ ਨਜ਼ਰਬੰਦ ਕਰ ਲਿਆ ਗਿਆ | ਪੁਲਿਸ ਨੇ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਧੂਤ ਨੂੰ ਉਨ੍ਹਾਂ ਦੇ ਘਰਾਂ ਅੰਦਰ ਬੰਦ ਕਰ ਦਿੱਤਾ ਗਿਆ ਜਦੋਂਕਿ ਜ਼ਿਲ੍ਹਾ ਉਪ ਪ੍ਰਧਾਨ ਪਿ੍ੰਸ ਪਲਿਆਲ, ਰਜਤ ਮਹਾਜਨ, ਵਰਿੰਦਰ ਵਿੱਕੀ, ਸਤੀਸ਼ ਕੁਮਾਰ ਅਤੇ ਬਿ੍ਜ ਮੋਹਨ ਸਮੇਤ ਕਰੀਬ 4 ਦਰਜਨ ਆਗੂਆਂ ਨੂੰ ਗਿ੍ਫ਼ਤਾਰ ਕਰਕੇ ਥਾਣਾ ਬੁੱਲ੍ਹੋਵਾਲ ਅਤੇ ਜ਼ਿਲ੍ਹੇ ਦੇ ਹੋਰ ਵੱਖ-ਵੱਖ ਥਾਣਿਆਂ ਅੰਦਰ ਡੱਕ ਦਿੱਤਾ ਗਿਆ | ਯੂਨੀਅਨ ਆਗੂਆਂ ਨੇ ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਦੁਆਰਾ ਕੀਤੀ ਗਈ ਇਸ ਕਾਰਵਾਈ ਦੀ ਕੜੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮੰਗਾਂ ਲਈ ਅਵਾਜ਼ ਉਠਾਉਣਾ ਹਰੇਕ ਨਾਗਰਿਕ ਦਾ ਸੰਵਿਧਾਨਿਕ ਹੱਕ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੰਵਿਧਾਨ ਦਿਵਸ 'ਤੇ ਮੁਲਾਜ਼ਮਾਂ ਦੀ ਅਵਾਜ਼ ਨੂੰ ਜਬਰੀ ਦਬਾਉਣ ਦੀ ਅਸਫ਼ਲ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪੁਰਾਣੀ ਪੈਨਸ਼ਨ ਦਾ ਜਾਰੀ ਕੀਤਾ ਗਿਆ ਅਧੂਰਾ ਨੋਟੀਫ਼ਿਕੇਸ਼ਨ ਪੂਰਾ ਕਰੇ ਅਤੇ ਸੱਤਾ ਵਿਚ ਆਉਣ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇ | ਉਨ੍ਹਾਂ ਸਪਸ਼ਟ ਕੀਤਾ ਕਿ ਅਜਿਹਾ ਨਾ ਹੋਣ ਸੂਰਤ ਵਿਚ ਮੁੱਖ ਮੰਤਰੀ ਪੰਜਾਬ ਵਿਚ ਜਿੱਥੇ ਵੀ ਜਾਣਗੇ ਯੂਨੀਅਨ ਵਲੋਂ ਕਾਲੀਆਂ ਝੰਡੀਆਂ ਨਾਲ ਸਵਾਗਤ ਕੀਤਾ ਜਾਵੇਗਾ | ਇਸ ਮੌਕੇ ਪਰਮਜੀਤ ਕਾਤਿਬ, ਰਾਜਿੰਦਰ ਟੱਪਾ, ਪਰਮਜੀਤ ਸਿੰਘ, ਇੰਦਰਜੀਤ, ਸੰਜੀਵ ਅੱਜੋਵਾਲ, ਜਸਵੀਰ ਬੋਦਲ, ਜਗਵਿੰਦਰ ਸਿੰਘ, ਮਨਜਿੰਦਰ ਸਿੰਘ, ਰਾਜ ਕੁਮਾਰ, ਸਤਪ੍ਰਕਾਸ਼, ਨਰੇਸ਼ ਮਿੱਡਾ, ਦਵਿੰਦਰ ਸਿੰਘ, ਚਮਨ ਲਾਲ, ਰਾਜਿੰਦਰ ਠਾਕੁਰ, ਮਨਜੀਤ ਸਿੰਘ, ਜਗਵਿੰਦਰ ਸਿੰਘ, ਜਸਵੀਰ ਬੋਦਲ ਤੇ ਸਚਿਨ ਨਲੋਈਆਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰਿਸ ਬਾਬਾ ਬਘੇਲ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ <br/> ਅਗਲੀ ਖ਼ਬਰ ਸੱਚੀ ਸੇਵਾ ਅਤੇ ਏਕਤਾ ਨਾਲ ਹੀ ਸਿਹਤਮੰਦ ਸਮਾਜ ਦੀ ਕੀਤੀ ਜਾ ਸਕਦੀ ਹੈ ਸਿਰਜਣਾ- ਬੀਬੀ ਔਲਖ <br/>
Ad Position 24