ਹਰਿਆਣਾ, 7 ਅਪ੍ਰੈਲ (ਹਰਮੇਲ ਸਿੰਘ ਖੱਖ)-ਆਮ ਆਦਮੀ ਪਾਰਟੀ ਵਲੋਂ ਚੋਣਾਂ ਦੇ ਦੌਰਾਨ ਕਸਬਾ ਹਰਿਆਣਾ ਵਿਖੇ ਹਸਪਤਾਲ ਬਣਾਉਣ ਦੀ ਗਰੰਟੀ ਕੀਤੀ ਗਈ ਸੀ, ਜਿਸ ਦੇ ਮੱਦੇਨਜ਼ਰ ਹੀ 30 ਬੈੱਡ ਵਾਲੇ ਸੀ. ਐੱਚ. ਸੀ. ਹਰਿਆਣਾ ਦੀ ਨਵੀਂ ਉਸਾਰੀ ਦੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤਾ ਗਿਆ, ਜਿੱਥੇ ਵਾਰਿਸ ਬਾਬਾ ਬਘੇਲ ਸਿੰਘ ਵੈੱਲਫੇਅਰ ਸੁਸਾਇਟੀ ਹਰਿਆਣਾ ਦੇ ਮੈਂਬਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੌਕੇ ਜਸਵੀਰ ਸਿੰਘ ਚੇਅਰਮੈਨ ਤੇ ਤੇਜਪਾਲ ਸਿੰਘ ਪ੍ਰਧਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਕਸਬਾ ਹਰਿਆਣਾ ਵਿਖੇ ਜਰਨੈਲ ਬਾਬਾ ਬਘੇਲ ਸਿੰਘ ਦੀ ਸਮਾਧ ਮੌਜੂਦ ਹੈ, ਜਿੱਥੇ ਹੁਣ ਗੁਰਦੁਆਰਾ ਬਾਬਾ ਬਘੇਲ ਸਿੰਘ ਬਣਾਇਆ ਗਿਆ ਹੈ, ਜਿਨਾਂ ਦੀ ਯਾਦ 'ਚ ਸਬੰਧ 'ਚ ਵੱਖ ਵੱਖ ਸੜਕਾਂ 'ਤੇ ਸਾਈਨ ਬੋਰਡ ਲਗਾਏ ਜਾਣੇ ਚਾਹੀਦੇ ਹਨ ਤਾਂ ਉਨ੍ਹਾਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਇਹ ਸਾਈਨ ਬੋਰਡ ਲਗਾਉਣ ਲਈ ਕਿਹਾ ਗਿਆ | ਇਸ ਮੌਕੇ ਵਾਰਿਸ ਬਾਬਾ ਬਘੇਲ ਸਿੰਘ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਮੁੱਖ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ, ਸਰਬਜੋਤ ਸਿੰਘ, ਮਨਜੀਤ ਸਿੰਘ ਮੱਖਣ, ਅਵਤਾਰ ਸਿੰਘ ਕਲਕੱਤਾ, ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ |
ਵਾਰਿਸ ਬਾਬਾ ਬਘੇਲ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ <br/>
ਅਜੀਤ ਡੈਸਕ
08-04-2026