13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਵਿਕਾਸ ਮੰਚ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 08-04-2026
ਗੜ੍ਹਸ਼ੰਕਰ, 7 ਅਪ੍ਰੈਲ (ਧਾਲੀਵਾਲ)-ਵਿਕਾਸ ਮੰਚ ਗੜ੍ਹਸ਼ੰਕਰ ਵਲੋਂ ਸੰਤ ਬਾਬਾ ਸਤਨਾਮ ਸਿੰਘ ਕਿਲ੍ਹਾ ਆਨੰਦਗੜ੍ਹ ਵਾਲਿਆਂ ਵਲੋਂ ਤਿਆਰ ਕੀਤੇ ਗਏ ਮਿੰਨੀ ਬਾਈਪਾਸ ਵਿਚਕਾਰ ਪੈਂਦੀ ਰੇਲਵੇ ਕਰਾਸਿੰਗ ਨੂੰ ਬੰਦ ਕੀਤੇ ਜਾਣ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ ਗਿਆ | ਇਸ ਮੌਕੇ ਵਿਕਾਸ ਮੰਚ ਦੇ ਪ੍ਰਧਾਨ ਕੁਲਵਿੰਦਰ ਸੰਘਾ ਨੇ ਕਿਹਾ ਕਿ ਹਲਕਾ ਵਿਧਾਇਕ ਵਲੋਂ ਵਾਅਦਾ ਕੀਤਾ ਗਿਆ ਸੀ ਕਿ ਇਹ ਰਸਤਾ ਪੱਕਾ ਕਰਕੇ ਪਿੰਡ ਪਨਾਮ ਤੱਕ ਤਿਆਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਜੁਮਲਾ ਸਾਬਤ ਹੋਇਆ ਤੇ ਫਿਜ਼ੀਬਿਲਟੀ ਰਿਪੋਰਟ ਟੈਂਡਰ ਦੀ ਰਿਪੋਰਟ ਵੀ ਪੇਸ਼ ਨਹੀਂ ਕੀਤੀ ਗਈ ਜੋ ਸਿਰਫ਼ ਤੇ ਸਿਰਫ਼ ਲੋਕਾਂ ਨਾਲ ਧੋਖਾ ਹੈ | ਉਨ੍ਹਾਂ ਕਿਹਾ ਕਿ ਮੰਚ ਵਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਤੇ ਉਨ੍ਹਾਂ ਭਰੋਸਾ ਦਿੱਤਾ ਸੀ ਕਿ ਕੱਚਾ ਰਸਤਾ ਬੰਦ ਨਹੀਂ ਹੋਣ ਦੇਵਾਂਗੇ, ਪਰ ਉਹ ਵੀ ਕੁੱਝ ਨਹੀਂ ਕਰ ਸਕੇ | ਇਸ ਮੌਕੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਇਹ ਰਸਤਾ ਨਾ ਖੋਲਿ੍ਹਆ ਅਤੇ ਸ਼ਹਿਰ ਵਿਚ ਬਾਈਪਾਸ ਨਾ ਬਣਾਇਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਕੌਂਸਲਰ ਦੀਪਕ ਕੁਮਾਰ, ਕੌਂਸਲਰ ਕ੍ਰਿਪਾਲ ਪਾਲਾ, ਚੌਧਰੀ ਅੱਛਰ ਸਿੰਘ, ਧਰਮਜੀਤ ਸਿੰਘ ਰਾਜਾ, ਹਰੀ ਦੇਵ, ਹਰਮੇਸ਼ ਕੁਮਾਰ, ਹਰਜਿੰਦਰ ਸਿੰਘ, ਨਰੇਸ਼ ਲਾਲ, ਰਵੀ ਰੱਲ•, ਤਰਸੇਮ ਲਾਲ, ਦਵਿੰਦਰ ਸਿੰਘ, ਕਿਸ਼ਨ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਹਰਦੋਥਲਾ ਨੂੰ ਵਿਧਾਇਕ ਘੁੰਮਣ ਵਲੋਂ 5 ਲੱਖ ਦਾ ਚੈੱਕ ਭੇਟ <br/> ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਦੀ ਮੀਟਿੰਗ ਹੋਈ <br/>
Ad Position 24