13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੀ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਹਾਸਲ ਕੀਤਾ ਤੀਜਾ ਸਥਾਨ <br/>

Ad Position 21
No active advertisement
ਅਜੀਤ ਡੈਸਕ 08-04-2026
ਦਸੂਹਾ, 7 ਅਪ੍ਰੈਲ (ਭੁੱਲਰ)- ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਬੀ. ਕਾਮ (ਪੰਜਵਾਂ ਸਮੈਸਟਰ) ਦੇ ਨਤੀਜਿਆਂ ਵਿਚ ਕਾਲਜ ਦੀ ਵਿਦਿਆਰਥਣ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਲਾਕੇ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ | ਕਾਲਜ ਦੀ ਹੋਣਹਾਰ ਵਿਦਿਆਰਥਣ ਨੇ 88.33 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਤੀਜਾ ਸਥਾਨ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਕਾਲਜ ਪੱਧਰ 'ਤੇ ਚਾਹਤ ਠਾਕੁਰ ਨੇ 85.66 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਹਰਲੀਨ ਕੌਰ ਨੇ 84.66 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ 'ਤੇ ਕਾਲਜ ਦੇ ਪਿ੍ੰਸੀਪਲ ਵੱਲੋਂ ਯੂਨੀਵਰਸਿਟੀ ਮੈਰਿਟ ਹੋਲਡਰ ਅਤੇ ਹੋਰ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਦੇ ਨਾਲ ਜੁਆਇੰਟ ਸਟਾਫ਼ ਸੈਕਟਰੀ, ਡਾਕਟਰ ਮੋਹਿਤ ਸ਼ਰਮਾ, ਕਾਮਰਸ ਵਿਭਾਗ ਦੇ ਮੁਖੀ ਡਾ. ਕਾਜਲ ਅਤੇ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਡਾ. ਅਨੂ ਬਜਾਜ, ਮੈਡਮ ਭਾਵਨਾ ਅਤੇ ਬਾਕੀ ਸਟਾਫ਼ ਮੈਂਬਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਸਿਹਤ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ 11 ਨੂੰ ਕਲਸ ਚੜ੍ਹਾਏ ਜਾਣਗੇ- ਬਾਬਾ ਸੁਖਵਿੰਦਰ...
Ad Position 24