13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਸਿਹਤ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 08-04-2026
ਅੱਡਾ ਸਰਾਂ, 7 ਅਪ੍ਰੈਲ (ਮਸੀਤੀ)-ਵਿਸ਼ਵ ਸਿਹਤ ਦਿਵਸ ਮੌਕੇ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਡਾਇਰੈਕਟਰ ਪ੍ਰੋ. ਜੀ.ਐੱਸ. ਮੁਲਤਾਨੀ, ਨੀਰੂ ਮੁਲਤਾਨੀ ਤੇ ਪਿ੍ੰ. ਪੂਜਾ ਪਟਿਆਲ ਦੇ ਨਿਰਦੇਸ਼ਾਂ 'ਤੇ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਕਰਤਾਰ ਮੈਮੋਰੀਅਲ ਹਸਪਤਾਲ ਦੀ ਡਾਕਟਰਾਂ ਦੀ ਟੀਮ ਨੇ ਸਕੂਲ ਵਿਚ ਪਹੁੰਚ ਕੇ ਵਿਦਿਆਰਥੀਆਂ ਦੀ ਸਿਹਤ ਜਾਂਚ ਕੀਤੀ | ਡਾ. ਰਸ਼ਮੀ ਸੈਣੀ ਵਲੋਂ ਵਿਦਿਆਰਥੀਆਂ ਦਾ ਦੰਦਾਂ ਦਾ ਚੈੱਕਅਪ ਕੀਤਾ ਗਿਆ ਤੇ ਉਨ੍ਹਾਂ ਨੂੰ ਦੰਦਾਂ ਦੀ ਸਫ਼ਾਈ ਅਤੇ ਸੰਭਾਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਬਾਲ ਰੋਗ ਮਾਹਿਰ ਡਾ. ਮੁਮਾਇਜ਼ਾ (ਮਨਹਾਮ) ਨੇ ਵਿਦਿਆਰਥੀਆਂ ਦੀ ਆਮ ਸਿਹਤ ਜਾਂਚ ਕਰਦੇ ਹੋਏ ਉਨ੍ਹਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਡਾਕਟਰਾਂ ਨੇ ਵਿਦਿਆਰਥੀਆਂ ਨੂੰ ਸਿਹਤ ਸੰਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ | ਪਿ੍ੰ. ਪੂਜਾ ਪਟਿਆਲ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਕੋਆਰਡੀਨੇਟਰ ਵਨੀਤਾ ਬਲੌਰੀਆ, ਸੁਜਾਤਾ ਛਾਬੜਾ, ਅਮਨੀਤ ਸੈਣੀ, ਅਮਨਪ੍ਰੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਵਲੋਂ ਐਵਰੈਸਟ ਬੇਸ ਕੈਂਪ ਫ਼ਤਹਿ ਕਰਨ ਵਾਲੇ ਗੁਰਚਰਨ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੀ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਹਾਸਲ ਕੀਤਾ ਤੀਜਾ ਸਥਾਨ <br/>...
Ad Position 24