13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮਹਿੰਗਾਈ ਤੇ ਬੇਰੁਜ਼ਗਾਰੀ ਨੂੰ ਕਾਬੂ ਕਰਨਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ- ਕਮਲਜੀਤ ਸਿੰਘ ਕੁਲਾਰ <br/>

Ad Position 21
No active advertisement
ਅਜੀਤ ਡੈਸਕ 08-04-2026
ਟਾਂਡਾ ਉੜਮੁੜ, 7 ਅਪ੍ਰੈਲ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਕਮਲਜੀਤ ਸਿੰਘ ਕੁਲਾਰ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੂਬੇ ਵਿਚ ਵਧ ਰਹੀ ਮਹਿੰਗਾਈ ਤੇ ਬੇਰੁਜ਼ਗਾਰੀ ਨੂੰ ਕਾਬੂ ਕਰਨਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ, ਪਰ ਸਰਕਾਰ ਇਸ ਮੋਰਚੇ 'ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਦੇ ਕੇ ਸੱਤਾ ਵਿਚ ਲਿਆਂਦਾ ਸੀ, ਪਰ ਅੱਜ ਹਾਲਾਤ ਇਹ ਹਨ ਕਿ ਨੌਜਵਾਨ ਰੁਜ਼ਗਾਰ ਲਈ ਦਰ-ਬ-ਦਰ ਫਿਰ ਰਹੇ ਹਨ ਅਤੇ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕ ਅਕਾਲੀ ਦਲ ਵਲੋਂ ਸ਼ੁਰੂ ਕੀਤੀਆਂ ਪੰਜਾਬ ਬਚਾਓ ਰੈਲੀਆਂ ਵਿਚ ਵਧ ਚੜ ਕੇ ਆਪ ਮੁਹਾਰੇ ਹਿੱਸਾ ਲੈ ਰਹੇ ਹਨ ਤੇ ਵੱਡੇ-ਵੱਡੇ ਹੋ ਰਹੇ ਇਕੱਠਾ ਵਿਚ ਇਹ ਸਾਬਤ ਹੋ ਰਿਹਾ ਹੈ ਕਿ ਲੋਕ ਆਪਣੀ ਖੇਤਰੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ |


Ad Position 22
No active advertisement
ਪਿਛਲੀ ਖ਼ਬਰ ਐੱਸ. ਪੀ. ਐੱਨ. ਕਾਲਜ ਨੇ ਭੱਟੀਆਂ ਜੱਟਾਂ ਪਿੰਡ ਵਿਚ ਵਿਸ਼ਵ ਸਿਹਤ ਦਿਵਸ ਮਨਾਇਆ <br/> ਅਗਲੀ ਖ਼ਬਰ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਟਾਫ਼ ਦੀਆਂ ਸਮੱਸਿਆਵਾਂ ਸੰਬੰਧੀ ਮੀਟਿੰਗ
Ad Position 24