ਮਾਹਿਲਪੁਰ, 7 ਅਪ੍ਰੈਲ (ਰਜਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਕਮੇਟੀ ਅੰਮਿ੍ਤਸਰ ਅਧੀਨ ਚੱਲ ਰਹੇ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਭੁਪਿੰਦਰ ਸਿੰਘ ਹੰਦੋਵਾਲ ਨੇ ਮੈਨੇਜਰ ਵਜੋਂ ਅਹੁਦਾ ਸੰਭਾਲਣ ਮੌਕੇ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜਥੇਦਾਰ ਹਰਬੰਸ ਸਿੰਘ ਸਰਹਾਲਾ ਪ੍ਰਧਾਨ ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਅਤੇ ਸਮੂਹ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਭੁਪਿੰਦਰ ਸਿੰਘ ਚਾਰ ਕੁ ਮਹੀਨੇ ਪਹਿਲਾ ਇਸੇ ਗੁਰਦੁਆਰਾ ਸਾਹਿਬ ਵਿਖੇ ਮੈਨੇਜਰ ਵਜੋਂ ਸੇਵਾ ਨਿਭਾਅ ਰਹੇ ਸਨ ਤੇ ਕੁੱਝ ਕਾਰਨਾਂ ਕਰਕੇ ਉਹ ਬਦਲ ਕੇ ਬੰਗਾ ਵਿਖੇ ਗੁਰਦੁਆਰੇ 'ਚ ਮੈਨੇਜਰ ਵਜੋਂ ਸੇਵਾ ਨਿਭਾਅ ਰਹੇ ਸਨ | ਇਸ ਮੌਕੇ ਮੈਨੇਜਰ ਗੁਰਦਿਆਲ ਸਿੰਘ, ਮਾ. ਬਲਵੀਰ ਸਿੰਘ ਕਹਾਰਪੁਰੀ, ਜਸਵੀਰ ਸਿੰਘ ਖ਼ਜ਼ਾਨਚੀ, ਮਨਵੀਰ ਸਿੰਘ ਚੰਬਲਾਂ, ਹੈੱਡ ਗ੍ਰੰਥੀ ਹਰਬੰਸ ਸਿੰਘ, ਗਿਆਨੀ ਗੁਰਜਿੰਦਰ ਸਿੰਘ, ਗ੍ਰੰਥੀ ਸੁਰਜੀਤ ਸਿੰਘ, ਗੁਰਲਾਟ ਸਿੰਘ, ਮਨਜੀਤ ਸਿੰਘ, ਰਾਜਨ ਸਿੰਘ, ਲਖਵੀਰ ਸਿੰਘ ਸੂੰਨੀ, ਵਿਕਰਮਜੀਤ ਸਿੰਘ, ਜਸਪਾਲ ਸਿੰਘ ਪਾਲਾ, ਕੁਲਵਿੰਦਰ ਸਿੰਘ ਕਰਨੈਲ ਸਿੰਘ, ਰੂਪ ਸਿੰਘ, ਲਖਵੀਰ ਸਿੰਘ ਲੱਖਾ, ਬਲਕਾਰ ਸਿੰਘ, ਬਲਵੀਰ ਸਿੰਘ ਚੰਦੇਲੀ, ਮਨਜੀਤ ਸਿੰਘ, ਪਿ੍ੰਸ ਸਿੰਘ, ਅਮਰੀਕ ਸਿੰਘ, ਨਰਿੰਦਰ ਸਿੰਘ ਤੇ ਜਸਵੀਰ ਸਿੰਘ ਆਦਿ ਹਾਜ਼ਰ ਸਨ |