13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 08-04-2026
ਹਾਜੀਪੁਰ, 7 ਅਪ੍ਰੈਲ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੀ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ ਵਿਚ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ 11 ਸਤੰਬਰ 2025 ਨੂੰ ਲਾਲ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਸਿੱਬੋਚੱਕ ਥਾਣਾ ਹਾਜੀਪੁਰ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਵਿਚ ਦੱਸਿਆ ਕਿ ਵਰਿੰਦਰ ਸਿੰਘ ਪੁੱਤਰ ਦਿਲਾਵਰ ਸਿੰਘ ਵਾਸੀ ਜੁਗਿਆਲ ਥਾਣਾ ਹਾਜੀਪੁਰ ਨੇ ਵਿਦੇਸ਼ ਸਾਈਪ੍ਰਸ ਭੇਜਣ ਦੇ ਨਾਮ 'ਤੇ 5 ਲੱਖ ਰੁਪਏ ਦੀ ਠੱਗੀ ਮਾਰੀ ਹੈ ਜਿਸ ਦੀ ਜਾਂਚ ਪੁਲਿਸ ਵਲੋਂ ਕੀਤੀ ਗਈ | ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਹਾਜੀਪੁਰ ਪੁਲਿਸ ਨੇ ਜਾਂਚ ਦੌਰਾਨ ਪਾਇਆ ਕਿ 19 ਦਸੰਬਰ 2025 ਨੂੰ ਰਾਹੁਲ ਭਾਟੀਆ ਪੁੱਤਰ ਜਗਦੀਸ਼ ਭਾਟੀਆ ਵਾਸੀ ਆਸਫ਼ਪੁਰ ਹਾਜੀਪੁਰ ਵਲੋਂ ਭੁਪਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਅਤੇ ਹਰਭਜਨ ਸਿੰਘ ਵਾਸੀ ਢਾਡੇਕਟਵਾਲ ਨੇ ਵਿਦੇਸ਼ ਕੈਨੇਡਾ ਭੇਜਣ 'ਤੇ 18 ਲੱਖ ਰੁਪਏ ਦੀ ਠੱਗੀ ਮਾਰੀ ਹੈ | ਹਾਜੀਪੁਰ ਪੁਲਿਸ ਨੇ ਭੁਪਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਅਤੇ ਹਰਭਜਨ ਸਿੰਘ ਵਾਸੀ ਢਾਡੇਕਟਵਾਲ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਭੁਪਿੰਦਰ ਸਿੰਘ ਨੇ ਮੈਨੇਜਰ ਵਜੋਂ ਅਹੁਦਾ ਸੰਭਾਲਿਆ <br/>
Ad Position 24