13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਵਿਸ਼ਵ ਸਿਹਤ ਦਿਵਸ ਮੌਕੇ ਸੀ.ਐਚ.ਸੀ ਭੂੰਗਰਨੀ ਵਿਖੇ ਮੁਫ਼ਤ ਮੈਡੀਕਲ ਕੈਂਪ <br/>

Ad Position 21
No active advertisement
ਅਜੀਤ ਡੈਸਕ 08-04-2026
ਹੁਸ਼ਿਆਰਪੁਰ, 7 ਮਾਰਚ (ਹਰਪ੍ਰੀਤ ਕੌਰ)-ਵਿਸ਼ਵ ਸਿਹਤ ਦਿਵਸ ਮੌਕੇ ਸੀ.ਐਚ.ਸੀ ਭੂੰਗਰਨੀ ਵਿਖੇ ਸਿਵਲ ਸਰਜਨ ਡਾ. ਮਨਦੀਪ ਕਮਲ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਮਨਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਵਿਧਾਇਕ ਚੱਬੇਵਾਲ ਡਾ. ਇੰਸ਼ਾਕ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਉਨਾਂ ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਉਨਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਿਹਤ ਸੇਵਾਵਾਂ ਦਾ ਪੂਰਾ ਲਾਭ ਲੈਣ, ਸਮੇਂ-ਸਮੇਂ 'ਤੇ ਆਪਣੀ ਸਿਹਤ ਦੀ ਜਾਂਚ ਕਰਵਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਆਪਣੇ ਪਰਿਵਾਰ ਅਤੇ ਸਮਾਜ ਨੂੰ ਤੰਦਰੁਸਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ | ਸੀਨੀਅਰ ਮੈਡੀਕਲ ਅਫਸਰ ਡਾ. ਮਨਪ੍ਰੀਤ ਸਿੰਘ ਬੈਂਸ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਵਾਸੀਆਂ ਲਈ ਸਮੇਂ ਸਮੇਂ ਤੇ ਮੁਫਤ ਸਿਹਤ ਜਾਂਚ ਕੈਂਪ ਲਗਾਏ ਜਾ ਰਹੇ ਹਨ ਜਿਸ ਵਿੱਚ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਸਿਹਤ ਜਾਂਚ ਅਤੇ ਉਨ੍ਹਾਂ ਨੂੰ ਲੋੜੀਂਦੀ ਸਲਾਹ ਦਿੱਤੀ ਜਾਂਦੀ ਹੈ | ਇਸ ਤੋਂ ਇਲਾਵਾ ਟੀ.ਬੀ ਦੀ ਬੀਮਾਰੀ ਅਤੇ ਰੋਕਥਾਮ, ਟੀਕਾਕਰਨ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ | ਉਨਾਂ ਕਿਹਾ ਕਿ ਸਰੀਰਕ ਸਿਹਤ ਦੇ ਨਾਲ-ਨਾਲ ਆਪਣੀ ਮਾਨਸਿਕ ਸਿਹਤ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ | ਐਲ.ਐਚ.ਵੀ ਸਰਬਜੀਤ ਕੌਰ ਨੇ ਐਚ.ਪੀ.ਵੀ ਵੈਕਸੀਨ ਬਾਰੇ ਜਾਗਰੂਕ ਕੀਤਾ | ਇਸ ਮੌਕੇ ਮੈਡੀਕਲ ਅਫਸਰ ਡਾ. ਉਦਿਤ ਸ਼ਰਮਾ, ਅਮਨਦੀਪ ਸਿੰਘ, ਵਰਿੰਦਰ ਕੌਰ, ਤਰਸੇਮ ਲਾਲ, ਰਣਜੀਤ ਸਿੰਘ, ਹਰਮੀਤ ਸਿੰਘ, ਭੁਪਿੰਦਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਆਈ. ਐੱਮ. ਓ. 'ਚ ਮਾਰੀ ਬਾਜ਼ੀ <br/> ਅਗਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ
Ad Position 24