13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬਾਬਾ ਮੰਝ ਕਾਨਵੈਂਟ ਸਕੂਲ 'ਚ ਵਿਸ਼ਵ ਸਿਹਤ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 08-04-2026
ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਬੈਟਲ ਆਫ਼ ਬਾਈਟਸ : ਟੇਸਟ/ਹੈਲਥ' ਨਾਂਅ ਦਾ ਇਕ ਜਾਗਰੂਕਤਾ ਭਰਪੂਰ ਸਕਿੱਟ ਵੀ ਪੇਸ਼ ਕੀਤੀ ਗਈ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਹਤਮੰਦ ਖ਼ੁਰਾਕ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ | ਇਹ ਸਮਾਗਮ ਸਕੂਲ ਦੀ ਡਾਇਰੈਕਟਰ ਡਾ: ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਅਤੇ ਡਾ. ਹਰਮਨਜਸ ਕੌਰ ਸਿੱਧੂ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਹੈਲਥ ਐਂਡ ਵੈਲਨੈਸ ਕਲੱਬ ਦੇ ਮੈਂਬਰ ਬਬੀਤਾ ਮਿਨਹਾਸ ਅਤੇ ਕੋਨਿਕਾ ਨੇ ਵੀ ਵਿਦਿਆਰਥੀਆਂ ਨੂੰ ਤਿਆਰ ਕਰਨ ਅਤੇ ਪ੍ਰੋਗਰਾਮ ਨੂੰ ਸਫਲ ਬਣਾਉਣ 'ਚ ਅਹਿਮ ਭੂਮਿਕਾ ਨਿਭਾਈ | ਵਿਦਿਆਰਥੀਆਂ ਨੇ ਬੜੇ ਜੋਸ਼ ਨਾਲ ਭਾਗ ਲਿਆ ਤੇ ਜੰਕ ਫੂਡ ਦੇ ਇਸ ਨੁਕਸਾਨ ਤੇ ਸੰਤੁਲਿਤ ਖ਼ੁਰਾਕ ਦੇ ਫ਼ਾਇਦਿਆਂ ਨੂੰ ਬਹੁਤ ਸੁੰਦਰ ਢੰਗ ਨਾਲ ਦਰਸਾਇਆ | ਉਕਤ ਸਕਿੱਟ ਦੀ ਪੇਸ਼ਕਸ਼ ਦੌਰਾਨ ਵਿਦਿਆਰਥੀਆਂ ਨੇ ਬੇਹੱਦ ਆਤਮ-ਵਿਸ਼ਵਾਸ ਅਤੇ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ, ਜਿਸ ਨੇ ਸਾਰਿਆਂ 'ਤੇ ਡੂੰਘਾ ਪ੍ਰਭਾਵ ਛੱਡਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਸ਼ਵਨੀ ਕੁਮਾਰ ਅਤੇ ਵਾਇਸ ਪਿ੍ੰਸੀਪਲ ਜਗਮੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਿਕ ਯੋਗਤਾ ਨੂੰ ਵੀ ਨਿਖਾਰਦੇ ਹਨ | ਇਸ ਮੌਕੇ ਸਟਾਫ਼ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ |


Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਆਈ. ਐੱਮ. ਓ. 'ਚ ਮਾਰੀ ਬਾਜ਼ੀ <br/>
Ad Position 24