29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪਬਲਿਕ ਖ਼ਾਲਸਾ ਕਾਲਜ ਫ਼ਾਰ ਨਰਸਿੰਗ 'ਚ ਵਿਸ਼ਵ ਸਿਹਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 09-04-2026
ਅੱਡਾ ਸਰਾਂ, 8 ਅਪ੍ਰੈਲ (ਮਸੀਤੀ)-ਪਬਲਿਕ ਖ਼ਾਲਸਾ ਕਾਲਜ ਫ਼ਾਰ ਨਰਸਿੰਗ 'ਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਹ ਸਮਾਗਮ ਪਬਲਿਕ ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ | ਇਸ ਮੌਕੇ ਕਾਲਜ ਦੀ ਪਿ੍ੰਸੀਪਲ ਲਵਦੀਪ ਕੌਰ ਵੜੈਚ ਤੇ ਵਾਈਸ ਪਿ੍ੰਸੀਪਲ ਲਵਦੀਪ ਕੌਰ ਤਲਵਾੜ ਦੀ ਅਗਵਾਈ 'ਚ ਵੱਖ-ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ | ਸਮਾਗਮ ਦੀ ਸ਼ੁਰੂਆਤ ਸਿਹਤ ਸੰਬੰਧੀ ਜਾਗਰੂਕਤਾ ਸੰਦੇਸ਼ ਨਾਲ ਕੀਤੀ ਗਈ, ਜਿਸ 'ਚ ਵਿਦਿਆਰਥਣਾਂ ਨੂੰ ਵਿਸ਼ਵ ਸਿਹਤ ਦਿਵਸ ਦੀ ਮਹੱਤਤਾ ਤੇ ਇਸ ਸਾਲ ਦੇ ਥੀਮ ਬਾਰੇ ਜਾਣੂ ਕਰਵਾਇਆ ਗਿਆ | ਅਧਿਆਪਕਾਂ ਨੇ ਵਿਦਿਆਰਥਣਾਂ ਨੂੰ ਸਰੀਰਕ, ਮਾਨਸਿਕ ਅਤੇ ਸਮਾਜਿਕ ਸਿਹਤ ਦੇ ਮਹੱਤਵ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥਣਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਤੋਂ ਇਲਾਵਾ, ਵਿਦਿਆਰਥਣਾਂ ਵਲੋਂ ਛੋਟੇ-ਛੋਟੇ ਭਾਸ਼ਣ ਅਤੇ ਪ੍ਰਜ਼ੈਂਟੇਸ਼ਨ ਵੀ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਵਿਚ ਉਨ੍ਹਾਂ ਨੇ ਸਮਾਜ ਵਿਚ ਸਿਹਤ ਸੰਬੰਧੀ ਫੈਲ ਰਹੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਅਤੇ ਸਹੀ ਜਾਣਕਾਰੀ ਪ੍ਰਸਾਰਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਕਾਲਜ ਪ੍ਰਬੰਧਕਾਂ ਵਲੋਂ ਇਸ ਮੌਕੇ ਵਿਦਿਆਰਥਣਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਗਿਆ ਕਿ ਨਰਸਿੰਗ ਦੇ ਵਿਦਿਆਰਥੀ ਭਵਿੱਖ ਵਿਚ ਸਮਾਜ ਦੀ ਸਿਹਤ ਸੰਭਾਲ ਵਿਚ ਅਹਿਮ ਭੂਮਿਕਾ ਨਿਭਾਉਣਗੇ | ਅਖੀਰ ਵਿਚ ਮੁਕਾਬਲਿਆਂ ਵਿਚ ਚੰਗਾ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਬਾਅਦ ਨਰਸਿੰਗ ਸਟੂਡੈਂਟਸ ਨੇ ਸਰਕਾਰੀ ਹਸਪਤਾਲ ਦਸੂਹਾ ਵਿਖੇ ਜਾ ਕੇ ਆਪਣੇ ਸਿਖਲਾਈ ਸੈਸ਼ਨ ਦੌਰਾਨ ਐੱਸ.ਐੱਮ.ਓ. ਮਨਮੋਹਨ ਸਿੰਘ ਨਾਲ ਕਾਲਜ ਵਿਚ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਮਿ੍ਤਕ ਸੁਸ਼ੀਲ ਦੇ ਇਨਸਾਫ਼ ਲਈ ਕੇਸ ਲੜਨ ਵਾਸਤੇ ਪਰਿਵਾਰ ਨੂੰ 55 ਹਜ਼ਾਰ ਰੁਪਏ ਦੀ ਦਿੱ... ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ 'ਚ ਹਾਈ ਕੋਰਟ ਦਾ ਫ਼ੈਸਲਾ ਸ਼ਲਾਘਾਯੋਗ
Ad Position 24