28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਹੁਕਮਨਾਮੇ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਸਾਜਿਸ਼ ਕਹਿਣਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ- ਮਨਜੀਤ ਦਸੂਹਾ

Ad Position 21
No active advertisement
ਅਜੀਤ ਡੈਸਕ 09-04-2026
ਟਾਂਡਾ ਉੜਮੁੜ, 8 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਪੰਜ ਸਿੰਘ ਸਾਹਿਬਾਨ ਸਾਹਮਣੇ ਸੰਗਤ ਦੀ ਹਾਜ਼ਰੀ ਵਿਚ ਕੀਤੇ ਗੁਨਾਹ ਕਬੂਲ ਕਰਕੇ ਸੇਵਾ ਲਗਾਉਣੀ ਤੇ ਪੂਰੀ ਕਰਕੇ ਫਿਰ ਇਸ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਇਕ ਸਾਜ਼ਿਸ਼ ਕਹਿਣਾ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਢਾਹ ਲਾਉਣ ਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਪੈੱ੍ਰਸ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਕਹਿਣ 'ਤੇ ਡੇਰਾ ਸਿਰਸੇ ਦੇ ਮੁਖੀ ਨੂੰ ਮੁਆਫ਼ੀ ਦੇਣੀ, ਸਿੱਖ ਸੰਗਤਾਂ ਦੇ ਵਿਰੋਧ ਮਗਰੋਂ ਵਾਪਸ ਲੈਣੀ, ਸਿੱਖ ਨੌਜਵਾਨਾਂ ਦੇ ਕਾਤਲ ਸੁਮੇਧ ਸੈਣੀ ਨੂੰ ਡੀ. ਜੀ. ਪੀ. ਲਗਾਉਣਾ, ਸਿੱਖ ਨੌਜਵਾਨਾਂ ਤੇ ਗੋਲੀ ਚਲਾਉਣਾ ਤੇ ਅਨੇਕਾਂ ਤਰ੍ਹਾਂ ਦੇ ਗੁਨਾਹ ਕਰਨੇ, ਇਸ ਨੂੰ ਸਾਜ਼ਿਸ਼ ਕਹਿਣਾ ਪੰਜਾ ਤਖ਼ਤਾਂ ਦੇ ਜਥੇਦਾਰਾਂ ਦੀ ਤੌਹੀਨ ਕਰਨੀ ਹੈ | ਉਨ੍ਹਾਂ ਕਿਹਾ ਕਿ ਸਾਬਕਾ ਜਥੇਦਾਰ ਰਘਬੀਰ ਸਿੰਘ ਨੇ ਅੱਜ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੁਖਬੀਰ ਸਿੰਘ ਬਾਦਲ ਨੂੰ ਪਰਿਵਾਰ ਸਮੇਤ ਪੇਸ਼ ਹੋਣ ਦਾ ਬਿਆਨ ਦਿੱਤਾ ਹੈ ਉਸ ਦੀ ਪੋ੍ਰੜ੍ਹਤਾ ਕਰਦੇ ਹਾਂ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸੰਗਤਾਂ ਸਾਹਮਣੇ ਸਭ ਸੱਚ ਆ ਜਾਵੇਗਾ ਕਿ ਸੁਖਬੀਰ ਸਿੰਘ ਬਾਦਲ ਕਿੰਨਾ ਸੱਚਾ ਹੈ | ਉਨ੍ਹਾਂ ਕਿਹਾ ਇਕ ਗੱਲ ਸਾਹਮਣੇ ਆ ਚੁੱਕੀ ਹੈ ਕਿ ਸੁਖਬੀਰ ਸਿੰਘ ਬਾਦਲ ਸੱਤਾ ਹਾਸਲ ਕਰਨ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ, ਹਰਬੰਸ ਸਿੰਘ ਮੰਝਪੁਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ, ਚੀਫ਼ ਨਿਰਮਲ ਸਿੰਘ ਮੁਕੇਰੀਆਂ, ਮਦਨ ਮੋਹਨ ਸਿੰਘ ਮੂਸਾ, ਸੁਖਜਿੰਦਰ ਸਿੰਘ ਸਿੰਘਪੁਰ, ਮਨੀ ਸਿੰਘ ਕਲੋਆ, ਬਲਜੀਤ ਸਿੰਘ, ਬਲਵਿੰਦਰ ਸਿੰਘ ਮਿਆਣੀ, ਰਤਨ ਸਿੰਘ ਖੋਖਰ, ਅਮਰਜੀਤ ਸਿੰਘ ਖੋਖਰ, ਦਲਵੀਰ ਸਿੰਘ ਕੋਚ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੇਮੌਸਮੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਦਾ ਖ਼ਦਸ਼ਾ ਅਗਲੀ ਖ਼ਬਰ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਮਿ੍ਤਕ ਸੁਸ਼ੀਲ ਦੇ ਇਨਸਾਫ਼ ਲਈ ਕੇਸ ਲੜਨ ਵਾਸਤੇ ਪਰਿਵਾਰ ਨੂੰ 55 ਹਜ਼ਾਰ ਰੁਪਏ ਦੀ ਦਿੱ...
Ad Position 24