27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਫੂਡ ਸੇਫਟੀ ਟੀਮ ਨੇ ਵੱਖ-ਵੱਖ ਕਰਿਆਨੇ ਦੀਆਂ ਦੁਕਾਨਾਂ ਤੋਂ 4 ਸੈਂਪਲ ਭਰੇ <br/>

Ad Position 21
No active advertisement
ਅਜੀਤ ਡੈਸਕ 09-04-2026
ਹੁਸ਼ਿਆਰਪੁਰ, 8 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟੇ੍ਰਸ਼ਨ ਪੰਜਾਬ ਕਮਲਪ੍ਰੀਤ ਕੌਰ ਬਰਾੜ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਤੇ ਡਾ.ਜਤਿੰਦਰ ਭਾਟੀਆ ਡਿਜਿਗਨੇਟਿਡ ਅਫ਼ਸਰ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਹੁਸ਼ਿਆਰਪੁਰ ਦੀ ਦੇਖ-ਰੇਖ ਹੇਠ ਫੂਡ ਸੇਫ਼ਟੀ ਟੀਮ ਵਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਕਰਿਆਨੇ ਦੀਆਂ ਦੁਕਾਨਾਂ ਅਤੇ ਗੁੜ ਬਣਾਉਣ ਵਾਲੀਆਂ ਇਕਾਈਆਂ ਦੀ ਜਾਂਚ ਕੀਤੀ ਗਈ | ਇਸ ਦੌਰਾਨ ਸੋਇਆ ਚੰਕਸ, ਲਾਲ ਮਿਰਚ ਪਾਊਡਰ ਅਤੇ ਗੁੜ ਦੇ ਦੋ ਸੈਂਪਲ ਕੁਲ 4 ਸੈਂਪਲ ਭਰੇ ਗਏ ਅਤੇ ਇਹ ਸਾਰੇ ਸੈਂਪਲ ਲੈਬ ਟੈੱਸਟ ਲਈ ਫੂਡ ਲੈਬ ਖਰੜ ਭੇਜੇ ਗਏ ਹਨ | ਰਿਪੋਰਟ ਪ੍ਰਾਪਤ ਹੋਣ ਉਪਰੰਤ ਜੇਕਰ ਕਿਸੇ ਸੈਂਪਲ 'ਚ ਮਿਆਰਾਂ ਦੀ ਉਲੰਘਣਾ ਜਾਂ ਮਿਲਾਵਟ ਪਾਈ ਗਈ ਤਾਂ ਸੰਬੰਧਿਤ ਵਿਕਰੇਤਾ ਖ਼ਿਲਾਫ਼ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਡੀ.ਐਚ.ਓ. ਡਾ. ਜਤਿੰਦਰ ਭਾਟੀਆ ਅਤੇ ਫੂਡ ਸੇਫ਼ਟੀ ਅਫ਼ਸਰ ਇਸ਼ਾਨ ਬੰਸਲ ਨੇ ਸਾਰੇ ਫੂਡ ਬਿਜ਼ਨੈੱਸ ਆਪ੍ਰੇਟਰਾਂ ਨੂੰ ਰਜਿਸਟ੍ਰੇਸ਼ਨ, ਲਾਇਸੈਂਸਿੰਗ ਅਤੇ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਅਧੀਨ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ |

Ad Position 22
No active advertisement
ਪਿਛਲੀ ਖ਼ਬਰ ਨਡਾਲਾ 'ਚ ਈਸਟਰ ਡੇ ਮੌਕੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਈ-ਰਿਕਸ਼ਾ ਚਾਲਕ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ-ਰੇਸ਼ਮ ਸਿੰਘ, ਗੁਰਬਚਨ ਸਿੰਘ ਬੰਗੜ <br/>
Ad Position 24