26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ 'ਚ ਰਹੀ ਨਾਕਾਮ- ਮਨੀਸ਼ ਚੱਢਾ

Ad Position 21
No active advertisement
ਅਜੀਤ ਡੈਸਕ 09-04-2026
ਤਲਵਾੜਾ, 8 ਅਪ੍ਰੈਲ (ਅਜੀਤ ਪ੍ਰਤੀਨਿਧ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਰਿਆਣਾ ਦੌਰੇ 'ਤੇ ਪੁਲਿਸ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਨੂੰ ਘਰਾਂ ਅਤੇ ਥਾਣਿਆਂ ਵਿਚ ਨਜ਼ਰਬੰਦ ਕਰਨ ਲਈ ਸੀਨੀਅਰ ਕਾਂਗਰਸੀ ਨੇਤਾ ਮਨੀਸ਼ ਚੱਢਾ ਐੱਮ. ਸੀ. ਨਗਰ ਪੰਚਾਇਤ ਤਲਵਾੜਾ ਨੇ ਨਿੰਦਾ ਕਰਦੇ ਹੋਏ ਇਸ ਨੂੰ ਸਰਕਾਰ ਦੀ ਮਨਮਾਨੀ ਕਿਹਾ | ਉਨ੍ਹਾਂ ਕਿਹਾ ਕਿ ਕਰਮਚਾਰੀਆਂ, ਨੇਤਾਵਾਂ ਅਤੇ ਮੁਲਾਜ਼ਮਾਂ ਨੂੰ ਘਰਾਂ ਵਿਚ ਨਜ਼ਰਬੰਦ ਕਰਕੇ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਸਰਕਾਰ ਬੌਖਲਾ ਗਈ ਹੈ | ਸ੍ਰੀ ਚੱਢਾ ਨੇ ਕਿਹਾ ਕਿ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਾ, ਉਨ੍ਹਾਂ ਦਾ ਮੌਲਿਕ ਅਧਿਕਾਰ ਹੈ | ਪੰਜਾਬ ਸਰਕਾਰ ਮੁਲਾਜ਼ਮਾਂ ਦੇ ਨਾਲ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਵਿਚ ਨਾਕਾਮ ਰਹੀ ਹੈ | ਪੰਜਾਬ ਸਰਕਾਰ ਦੇ ਮੁਲਾਜ਼ਮ ਜੇਕਰ ਭਗਵੰਤ ਮਾਨ ਸਰਕਾਰ ਦੇ ਵਿਰੁੱਧ ਬਿਨਾਂ ਕਿਸੇ ਡਰ ਤੋਂ ਪ੍ਰਦਰਸ਼ਨ ਕਰਨ ਦਾ ਅਭਿਆਨ ਛੇੜੇ ਦਿੰਦੇ ਹਨ ਤਾਂ ਸਰਕਾਰ ਉਨ੍ਹਾਂ ਨੂੰ ਨਜ਼ਰਬੰਦ ਕਰਕੇ ਦਬਾ ਸਕਦੀ ਹੈ ਤਾਂ ਇਹ ਜ਼ਾਹਿਰ ਹੈ ਕਿ ਉਨ੍ਹਾਂ ਦੇ ਸੁਪਨੇ ਪੂਰੇ ਹੋਣ ਵਾਲੇ ਨਹੀਂ ਹਨ | ਇਸ ਮੌਕੇ 'ਤੇ ਸ੍ਰੀ ਚੱਢਾ ਨਾਲ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਾਰਡ ਨੰਬਰ 13 'ਚ ਗੰਦਾ ਪਾਣੀ ਪੀ ਕੇ ਲੋਕ ਹੋ ਰਹੇ ਬਿਮਾਰ <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ <br/>
Ad Position 24