26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਆਂਗਣਵਾੜੀ ਵਰਕਰ ਸਮਾਰਟ ਫ਼ੋਨ ਤੋਂ ਬਿਨਾਂ ਮਾਵਾਂ-ਧੀਆਂ ਸਤਿਕਾਰ ਸਕੀਮ 'ਚ ਕੰਮ ਨਹੀਂ ਕਰਨਗੀਆਂ

Ad Position 21
No active advertisement
ਅਜੀਤ ਡੈਸਕ 09-04-2026
ਹਰਿਆਣਾ, 8 ਅਪ੍ਰੈਲ (ਹਰਮੇਲ ਸਿੰਘ ਖੱਖ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਬਲਾਕ ਪ੍ਰਧਾਨ ਭੂੰਗਾ ਸੁਖਵਰਸ਼ਾ ਦੀ ਅਗਵਾਈ ਹੇਠ ਡਾਇਰੈਕਟਰ ਦੇ ਨਾਂਅ ਤੇ ਸੀ. ਡੀ. ਪੀ. ਓ ਨੂੰ ਮੰਗ ਪੱਤਰ ਦਿੱਤਾ ਗਿਆ | ਜਥੇਬੰਦੀ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਨੇ ਜੋ ਮੋਬਾਈਲ ਫ਼ੋਨ ਪੋਸ਼ਣ ਅਭਿਆਨ ਫੰਡਾ 'ਚੋਂ ਆਂਗਣਵਾੜੀ ਵਰਕਰਾਂ ਲਈ ਖ਼ਰੀਦੇ ਹਨ ਉਹ ਫ਼ੋਨ ਆਂਗਣਵਾੜੀ ਵਰਕਰਾਂ ਨੂੰ ਹੀ ਦਿੱਤੇ ਜਾਣ, ਜੇਕਰ ਇਹ ਫ਼ੋਨ ਆਂਗਣਵਾੜੀ ਵਰਕਰ ਨੂੰ ਨਹੀਂ ਦਿੱਤੇ ਜਾਂਦੇ ਤਾਂ ਆਂਗਣਵਾੜੀ ਵਰਕਰ ਆਪਣੇ ਪਰਸਨਲ ਫ਼ੋਨ ਤੋਂ ਸਰਕਾਰ ਦੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿਚ ਲਾਭਪਾਤਰਾਂ ਰਜਿਸਟਰ ਨਹੀਂ ਕਰਨਗੀਆਂ, ਕਿਉਂਕਿ ਉਹ ਪਹਿਲਾਂ ਹੀ ਆਪਣੇ ਫੋਨਾਂ ਤੋਂ ਪੋਸ਼ਣ ਅਭਿਆਨ ਦਾ ਕੰਮ ਕਰ ਰਹੀਆਂ ਹਨ | ਪਿਛਲੇ ਅੱਠ ਸਾਲ ਤੋਂ ਵਰਕਰਾਂ ਹੈਲਪਰਾਂ ਫੋਨਾਂ ਨੂੰ ਉਡੀਕ ਰਹੀਆਂ ਹਨ ਜਦ ਕਿ ਦੂਜੀਆਂ ਸਟੇਟਾਂ ਨੇ ਦੋ ਦੋ ਵਾਰ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਫ਼ੋਨ ਦੇ ਦਿੱਤੇ ਹਨ, ਪ੍ਰੰਤੂ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਆਪਣੇ ਪਰਸਨਲ ਫੋਨਾਂ ਤੋਂ ਕੰਮ ਕਰਨ ਲਈ ਮਜਬੂਰ ਕਰਦੀ ਹੈ ਜਿਸ ਦਾ ਜਥੇਬੰਦੀ ਵਿਰੋਧ ਕਰਦੀ ਹੈ | ਜਥੇਬੰਦੀ ਨੇ ਇਹ ਵੀ ਮੰਗ ਕੀਤੀ ਹੈ ਕਿ ਇਕ ਲਾਭਪਾਤਰੀ ਨੂੰ ਰਜਿਸਟਰ ਕਰਨ ਲਈ ਘੱਟ ਤੋਂ ਘੱਟ ਇਕ ਆਂਗਣਵਾੜੀ ਵਰਕਰ ਨੂੰ 100 ਅਤੇ ਹੈਲਪਰ ਨੂੰ 50 ਰੁਪਏ ਦਿੱਤੇ ਜਾਣ | ਪ੍ਰਧਾਨ ਮੰਤਰੀ ਮਾਤਰਤਵੰਦਨਾ ਯੋਜਨਾ ਵਿਚ ਇਕ ਲਾਭ ਪਾਤਰੀ ਦੇ ਆਂਗਣਵਾੜੀ ਵਰਕਰ ਨੂੰ 200 ਅਤੇ ਹੈਲਪਰ ਨੂੰ 100 ਰੁਪਏ ਦਿੱਤੇ ਜਾਂਦੇ ਹਨ, ਫਿਰ ਪੰਜਾਬ ਸਰਕਾਰ ਸਿਰਫ਼ 25 ਰੁਪਏ ਦੇ ਕੇ ਕੰਮ ਲੈਣ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ | ਇਸ ਮੌਕੇ ਸ਼ੀਲਾ ਦੇਵੀ ਮੀਤ ਪ੍ਰਧਾਨ, ਬਲਜਿੰਦਰ ਕੌਰ, ਸੁਖਵਿੰਦਰ ਕੌਰ, ਜਤਿੰਦਰ ਕੌਰ, ਪੂਨਮ ਰਾਣੀ, ਮਨਿੰਦਰ ਸੈਣੀ, ਦਲਵਿੰਦਰ ਕੌਰ, ਗੁਰਮੀਤੋ ਦੇਵੀ ਤੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਸਮਾਗਮਾਂ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਹੋ ਰਹੀਆਂ ਨਤਮਸਤਕ ਅਗਲੀ ਖ਼ਬਰ ਬੇਮੌਸਮੀ ਬਾਰਿਸ਼ਾਂ ਨੇ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਨੁਕਸਾਨੀਆਂ <br/>
Ad Position 24