26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ 2 ਰੋਜ਼ਾ ਮੁਫ਼ਤ ਮੈਡੀਕਲ ਤੇ ਖ਼ੂਨਦਾਨ ਕੈਂਪ 13-14 ਨੂੰ- ਢੀਂਡਸਾ

Ad Position 21
No active advertisement
ਅਜੀਤ ਡੈਸਕ 09-04-2026
ਦਸੂਹਾ, 8 ਅਪ੍ਰੈਲ (ਭੁੱਲਰ)-ਮੀਰੀ-ਪੀਰੀ ਸੇਵਾ ਸੁਸਾਇਟੀ ਬੋਦਲ ਗਰਨਾ ਸਾਹਿਬ ਰਜਿਸਟਰਡ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੁਫ਼ਤ ਮੈਡੀਕਲ ਤੇ ਸਲਾਨਾ ਖ਼ੂਨਦਾਨ ਕੈਂਪ 13 ਅਤੇ 14 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ 'ਤੇ ਲਗਾਏ ਜਾ ਰਹੇ ਹਨ | ਇਸ ਸਬੰਧੀ ਮੀਰੀ-ਪੀਰੀ ਸੇਵਾ ਸੁਸਾਇਟੀ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਦੱਸਿਆ ਕਿ ਮੁਫ਼ਤ ਮੈਡੀਕਲ ਕੈਂਪ ਵਿਚ ਸ਼ਰਮਾ ਹਸਪਤਾਲ ਗੜ੍ਹਦੀਵਾਲਾ ਦੇ ਡਾਕਟਰ ਜੋਸਨ ਪਾਲ ਸ਼ਰਮਾ ਤੇ ਹੋਰ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦਾ ਚੈੱਕ ਅੱਪ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਲੱਡ ਡੋਨਰ ਐਂਡ ਵੈੱਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ 13 ਅਤੇ 14 ਅਪ੍ਰੈਲ ਨੂੰ ਦੋ ਰੋਜ਼ਾ ਖ਼ੂਨ ਦਾਨ ਕੈਂਪ ਵੀ ਲਗਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਮੌਕੇ ਮੈਨੇਜਰ ਸਰਬਜੀਤ ਸਿੰਘ, ਜਸਵਿੰਦਰ ਸਿੰਘ ਮਾਣਕੂ, ਗੁਰ ਬਿਕਰਮ ਸਿੰਘ ਬਾਜਵਾ, ਪਿ੍ਤਪਾਲ ਸਿੰਘ ਸੋਨੀ, ਕਲਿਆਣ ਸਿੰਘ ਪ੍ਰਚਾਰਕ, ਡਾਕਟਰ ਜੈਸਨ ਪੋਲ ਸ਼ਰਮਾ, ਪਰਮਿੰਦਰ ਸਿੰਘ ਬੱਬਲੂ, ਪਰਮਜੀਤ ਸਿੰਘ ਘੁੰਮਣ, ਮਨਜਿੰਦਰ ਸਿੰਘ, ਆਕਾਸ਼ਦੀਪ ਸਿੰਘ ਬੌਬੀ, ਐਡਵੋਕੇਟ ਰਮਨਪ੍ਰੀਤ ਸਿੰਘ, ਨਵਾਬ ਸਿੰਘ, ਰਮਨਪ੍ਰੀਤ ਸਿੰਘ ਟਾਂਡਾ, ਐਡਵੋਕੇਟ ਅਵਤਾਰ ਸਿੰਘ, ਹਰਕਿਰਨ ਕੌਰ ਰਿੰਕੀ ਬੋਦਲ, ਕੁਲਵਿੰਦਰ ਸਿੰਘ ਤੇ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ 'ਚ '21ਵੀਂ ਸਦੀ 'ਚ ਡਿਜੀਟਲ ਸਾਖਰਤਾ ਤੇ ਭਾਸ਼ਾ ਯੋਗਤਾ' ਵਿਸ਼ੇ 'ਤੇ ਕਾਨਫ਼ਰੰਸ ਕਰਵਾਈ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਸਰਕਲ ਸਰਾਂ ਦੀ ਇਕੱਤਰਤਾ ਹੋਈ
Ad Position 24