ਚੱਬੇਵਾਲ, 8 ਅਪ੍ਰੈਲ (ਰਾਜੀਵ ਭਾਰਦਵਾਜ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਹਰੀਆਂ ਵੇਲਾਂ ਸਾਹਿਬ ਵਿਖੇ ਜ਼ਿੰਦਾ ਸ਼ਹੀਦ ਸੰਤ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਦੀ ਅਗਵਾਈ 'ਚ ਵਿਸਾਖੀ ਦਾ ਦਿਹਾੜਾ 14 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਨਿਹਾਲ ਸਿੰਘ ਨੇ ਦੱਸਿਆ ਕਿ 12 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਹੋਵੇਗੀ ਤੇ 14 ਅਪ੍ਰੈਲ ਨੂੰ ਪਾਠ ਦੇ ਭੋਗ ਉਪਰੰਤ ਵੱਖ-ਵੱਖ ਕੀਰਤਨੀ ਤੇ ਢਾਡੀ ਜਥੇ ਸੰਗਤਾਂ ਨੂੰ ਮਨੋਹਰ ਕੀਰਤਨ ਤੇ ਗੁਰਇਤਿਹਾਸ ਸਰਵਣ ਕਰਵਾਉਣਗੇ | ਸਮਾਗਮ ਦੀ ਸਮਾਪਤੀ 'ਤੇ ਨਿਹੰਗ ਸਿੰਘਾਂ ਵਲੋਂ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਖੁੱਲੇ੍ਹ ਮੈਦਾਨ 'ਚ ਮਹੱਲਾ ਵੀ ਕੱਢਿਆ ਜਾਵੇਗਾ ਤੇ ਗੱਤਕਾ ਖੇਡਿਆ ਜਾਵੇਗਾ |