25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਦੰਦਾਂ ਦੀ ਜਾਂਚ ਲਈ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 09-04-2026
ਮੁਕੇਰੀਆਂ, 8 ਅਪ੍ਰੈਲ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਵਰਲਡ ਹੈਲਥ ਡੇ ਦੇ ਮੌਕੇ 'ਤੇ ਇਕ ਵਿਸ਼ੇਸ਼ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਜਮਾਤ 6ਵੀਂ ਤੋਂ 10ਵੀਂ ਤੱਕ ਦੇ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੌਖਿਕ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਗਿਆ | ਇਹ ਸਿਹਤ ਕੈਂਪ ਟੁੱਥ ਡੈਂਟਲ ਕਲੀਨਿਕ ਮੁਕੇਰੀਆਂ ਵੱਲੋਂ ਲਗਾਇਆ ਗਿਆ, ਜਿਸ ਵਿਚ ਡਾ. ਸ਼ਿਖਾ ਸੂਦ ਅਤੇ ਉਨ੍ਹਾਂ ਦੀ ਟੀਮ ਦੇ ਹੋਰ ਡਾਕਟਰਾਂ ਹਾਜ਼ਰ ਸਨ | ਡਾਕਟਰਾਂ ਨੇ ਵਿਦਿਆਰਥੀਆਂ ਨੂੰ ਦੰਦਾਂ ਦੀ ਸਹੀ ਦੇਖਭਾਲ, ਨਿਯਮਿਤ ਬਰਸ ਕਰਨ ਅਤੇ ਸਿਹਤਮੰਦ ਖ਼ੁਰਾਕ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਸਿਹਤ ਜਾਗਰੂਕਤਾ ਬਹੁਤ ਜ਼ਰੂਰੀ ਹੈ | ਸਕੂਲ ਦੀ ਪਿ੍ੰਸੀਪਲ ਮਿਸ ਅਰਚਨਾ ਸੂਦਨ ਨੇ ਕਿਹਾ ਕਿ ਅਜਿਹੇ ਸਿਹਤ ਕੈਂਪ ਬੱਚਿਆਂ ਵਿਚ ਜਾਗਰੂਕਤਾ ਵਧਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਪ੍ਰੋਗਰਾਮ ਦੇ ਅੰਤ ਵਿਚ ਪਿ੍ੰਸੀਪਲ ਅਰਚਨਾ ਸੂਦਨ ਨੇ ਡਾ. ਸ਼ਿਖਾ ਸੂਦ ਅਤੇ ਉਨ੍ਹਾਂ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਕੂਲ ਵੱਲੋਂ ਸਮਰਪਿਤ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਅੰਬਾਲਾ ਜੱਟਾਂ ਪ੍ਰਾਈਵੇਟ ਸਕੂਲਾਂ ਤੋਂ ਆ ਰਹੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ ਅਗਲੀ ਖ਼ਬਰ ਦੜਾ ਸੱਟਾ ਲਗਾਉਂਦਾ ਇਕ ਕਾਬੂ
Ad Position 24