25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸਰਕਾਰੀ ਸਕੂਲ ਅੰਬਾਲਾ ਜੱਟਾਂ ਪ੍ਰਾਈਵੇਟ ਸਕੂਲਾਂ ਤੋਂ ਆ ਰਹੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ

Ad Position 21
No active advertisement
ਅਜੀਤ ਡੈਸਕ 09-04-2026
ਦਸੂਹਾ, 8 ਅਪ੍ਰੈਲ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਪ੍ਰਾਈਵੇਟ ਸਕੂਲਾਂ ਤੋ ਆ ਰਹੇ ਵਿਦਿਆਰਥੀਆ ਦੀ ਪਹਿਲੀ ਪਸੰਦ ਬਣਿਆ ਹੈ | ਸਬੰਧੀ ਡਾਕਟਰ ਕੁਲਦੀਪ ਮਿਨਹਾਸ ਨੇ ਦੱਸਿਆ ਕਿ ਸਕੂਲ ਵਿਚ ਦਾਖ਼ਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਬਾਹਰਲੇ ਸਕੂਲਾਂ ਵਿਚੋਂ ਨਾਮ ਕਟਵਾ ਕੇ ਵਿਦਿਆਰਥੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਗਿਆਰ੍ਹਵੀਂ ਵਿਚ ਜਸਨੂਰ ਸਿੰਘ ਅਤੇ ਬਾਰ੍ਹਵੀਂ 'ਚ ਗੁਰਪ੍ਰੀਤ ਸਿੰਘ ਨੇ ਪ੍ਰਾਈਵੇਟ ਸਕੂਲਾਂ ਤੋਂ ਨਾਂਅ ਕਟਵਾ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਦਾਖ਼ਲਾ ਲਿਆ ਜਦ ਕਿ ਇਸ ਤੋਂ ਪਹਿਲਾਂ ਵੀ ਹੋਰ ਵਿਦਿਆਰਥੀ ਦਾਖ਼ਲ ਹੋ ਚੁੱਕੇ ਹਨ | ਉਨ੍ਹਾਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਪੂਰੀ ਤਰਾਂ ਠੁੱਸ ਹੋਈ- ਖੰਨਾ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਦੰਦਾਂ ਦੀ ਜਾਂਚ ਲਈ ਕੈਂਪ ਲਗਾਇਆ <br/>
Ad Position 24