25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਪੂਰੀ ਤਰਾਂ ਠੁੱਸ ਹੋਈ- ਖੰਨਾ

Ad Position 21
No active advertisement
ਅਜੀਤ ਡੈਸਕ 09-04-2026
ਹੁਸ਼ਿਆਰਪੁਰ, 8 ਅਪ੍ਰੈਲ (ਹਰਪ੍ਰੀਤ ਕੌਰ)-ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਪੂਰੀ ਤਰਾਂ ਠੁੱਸ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨਾ ਤਾਂ ਦੂਰ ਨਸ਼ਿਆਂ 'ਤੇ ਕਾਬੂ ਪਾਉਣ 'ਚ ਵੀ ਪੰਜਾਬ ਸਰਕਾਰ ਅਸਫ਼ਲ ਰਹੀ ਹੈ | ਬੁੱਧਵਾਰ ਦੇ ਸਮਾਚਾਰ ਪੱਤਰਾਂ 'ਚ ਛਪੀਆਂ ਖਬਰਾਂ ਦਾ ਹਵਾਲਾ ਦਿੰਦਿਆਂ ਖੰਨਾ ਨੇ ਕਿਹਾ ਕਿ ਪੰਜਾਬ 'ਚ ਇੱਕੋ ਪਰਿਵਾਰ ਦੇ 5 ਬੱਚਿਆਂ ਦੀ ਨਸ਼ਿਆਂ ਕਾਰਨ ਮੌਤ ਹੋ ਗਈ ਅਤੇ ਅਬੋਹਰ ਵਿਖੇ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਇਕ ਸਮਾਜ ਸੇਵੀ ਨਾਲ ਕੁੱਟਮਾਰ ਕੀਤੀ ਗਈ | ਉਕਤ ਦੋਹਾਂ ਘਟਨਾਵਾਂ ਨਾਲ ਸਬੰਧਤ ਦੋਸ਼ੀਆਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਪਰ ਸਰਕਾਰ ਤੇ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਖੰਨਾ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨਾਅਰਿਆਂ ਤੇ ਦਾਅਵਿਆਂ ਤੋਂ ਉੱਪਰ ਉੱਠ ਕੇ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਜਾਵੇ ਤਾਂ ਜੋ ਪੰਜਾਬ ਵਿਚ ਨਸ਼ਿਆਂ ਨਾਲ ਕਿਸੇ ਦੇ ਘਰ ਦਾ ਚਿਰਾਗ ਨਾ ਬੁੱਝੇ | ਉਨ੍ਹਾਂ ਨੇ ਪੰਜਾਬ ਦੀ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਅਵਾਜ਼ ਬੁਲੰਦ ਕੀਤੀ ਜਾਵੇ ਤਾਂ ਜੋ ਕੁੰਭਕਰਨੀ ਨੀਂਦ ਸੁੱਤੀ ਮਾਨ ਸਰਕਾਰ ਨੂੰ ਜਗਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਅੰਬਾਲਾ ਜੱਟਾਂ ਪ੍ਰਾਈਵੇਟ ਸਕੂਲਾਂ ਤੋਂ ਆ ਰਹੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ
Ad Position 24