ਦਸੂਹਾ, 8 ਅਪ੍ਰੈਲ (ਭੁੱਲਰ)-ਸਿਵਲ ਹਸਪਤਾਲ ਦਸੂਹਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਸਿਵਲ ਹਸਪਤਾਲ ਦਸੂਹਾ ਦੀ ਅਗਵਾਈ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਸਿਹਤ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ ਤੇ ਦੁਨੀਆ ਭਰ ਦੇ ਲੋਕਾਂ ਨੂੰ ਸਿਹਤ ਸੰਬੰਧੀ ਜਾਗਰੂਕ ਕਰਨਾ ਤੇ ਸਿਹਤ ਸੇਵਾਵਾਂ ਨੂੰ ਸੁਧਾਰਨ ਲਈ ਪ੍ਰੇਰਿਤ ਕਰਨਾ ਹੈ | ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ, ਸਫ਼ਾਈ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਣਕਾਰੀ ਦੇਣਾ | ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਕਸਰਤ ਨੂੰ ਉਤਸ਼ਾਹਿਤ ਕਰਨਾ, ਸਫ਼ਾਈ ਰੱਖਣ ਤੇ ਬਿਮਾਰੀਆਂ ਤੋਂ ਬਚਾਅ ਲਈ ਜ਼ਰੂਰੀ ਸਲਾਹਾਂ ਦਿੱਤੀਆਂ ਗਈਆਂ | ਖ਼ਾਸ ਕਰਕੇ ਮਾਤਾ, ਬੱਚਾ ਸਿਹਤ, ਟੀਕਾਕਰਨ, ਡੇਂਗੂ, ਮਲੇਰੀਆ, ਚਿਕਨਗੁਨੀਆ, ਤੰਬਾਕੂ, ਨਸ਼ਿਆਂ ਬਾਰੇ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਸੰਕਰਾਮਕ ਬਿਮਾਰੀਆਂ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਡਾ. ਕਰਨਜੀਤ ਸਿੰਘ, ਡਾ. ਹਰਸ਼ਪ੍ਰੀਤ ਕੌਰ, ਜਸਵਿੰਦਰ ਕੌਰ ਨਰਸਿੰਗ ਸਿਸਟਰ, ਸੀਮਾ ਭਾਰਦਵਾਜ ਸਟਾਫ਼ ਨਰਸ, ਐਲ.ਐੱਚ.ਵੀ. ਕੁਲਜੀਤ ਕੌਰ, ਏ. ਐੱਨ. ਐੱਮ. ਬਖ਼ਸ਼ੀਸ਼ ਕੌਰ, ਐੱਮ. ਐੱਲ. ਟੀ. ਸੁਮਨਪ੍ਰੀਤ ਕੌਰ, ਐੱਮ. ਐੱਲ. ਟੀ. ਹਰਦਿਆਲ ਸਿੰਘ, ਸਿਹਤ ਕਰਮਚਾਰੀ ਗੁਰਨਾਮ ਸਿੰਘ, ਨਰਸਿੰਗ ਕਾਲਜ ਦੇ ਟੀਚਰ ਤੇ ਵਿਦਿਆਰਥੀ ਹਾਜ਼ਰ ਸਨ |