25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਡਾ. ਅੰਬੇਡਕਰ ਦਾ ਜਨਮ ਦਿਨ 12 ਨੂੰ ਮਨਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 09-04-2026
ਖੁੱਡਾ, 8 ਅਪ੍ਰੈਲ (ਸਰਬਜੀਤ ਸਿੰਘ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦਾ 135ਵਾਂ ਜਨਮ ਦਿਨ ਪਿੰਡ ਸੋਹੀਆਂ ਵਿਖੇ 12 ਅਪ੍ਰੈਲ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ | ਸ੍ਰੀ ਗੁਰੂ ਰਵਿਦਾਸ ਸੁਸਾਇਟੀ ਸੋਹੀਆ ਅਤੇ ਇਹ ਜਨਮ ਤੁਮਹਾਰੇ ਲੇਖੇ ਸੇਵਾ ਸੰਸਥਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਦੇ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰੂ ਰਵਿਦਾਸ ਸੁਸਾਇਟੀ ਸੋਹੀਆਂ ਦੇ ਪ੍ਰਧਾਨ ਡਾ. ਕਰਨੈਲ ਸਿੰਘ ਸੋਹੀਆਂ, ਜਨਮ ਤੁਮਾਰੇ ਲੇਖੇ ਸੰਸਥਾ ਸੋਹੀਆਂ ਦੇ ਪ੍ਰਧਾਨ ਰਣਜੀਤ ਸਿੰਘ, ਪ੍ਰਬੰਧਕ ਸਤਪਾਲ ਸਿੰਘ, ਗੁਰਬਚਨ ਸਿੰਘ, ਜਰਨੈਲ ਸਿੰਘ, ਪਿ੍ੰਸੀਪਲ ਸੁੱਚਾ ਸਿੰਘ, ਚੰਚਲ ਸਿੰਘ, ਨਿਰਮਲ ਸਿੰਘ, ਡਾ. ਜਸਵੀਰ ਸਿੰਘ, ਗੁਰਦੀਪ ਸਿੰਘ ਤੇ ਦਵਿੰਦਰ ਸਿੰਘ ਨੇ ਦੱਸਿਆ ਕਿ ਦੁਪਹਿਰ 12 ਤੋਂ 2 ਵਜੇ ਤੱਕ ਹੋ ਰਹੇ ਇਸ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ, ਸ਼੍ਰੋਮਣੀ ਅਕਾਲੀ ਦਲ ਐੱਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ ਤੇ ਸਮਾਜ ਸੇਵੀ ਸਤਪਾਲ ਸਿੰਘ ਮੁਲਤਾਨੀ ਰਿਚੀ ਟਰੈਵਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਇਸ ਮੌਕੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੋਸਾਇਟੀ ਟਾਂਡਾ ਦੇ ਪ੍ਰਧਾਨ ਤੀਰਥ ਸਿੰਘ, ਸੀਨੀਅਰ ਮੈਂਬਰ ਅਮਰਜੀਤ ਕਲਸੀਆ, ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੋਸਾਇਟੀ ਮੂਨਕ ਖ਼ੁਰਦ ਦੇ ਬੁਲਾਰੇ ਪਰਮਜੀਤ ਸਿੰਘ ਮੂਨਕਾਂ, ਰਣਜੀਤ ਸਿੰਘ ਰਾਜਪੁਰ, ਮਿਸ਼ਨਰੀ ਪ੍ਰੋਫੈਸਰ ਸੋਮਨਾਥ ਫਗਵਾੜਾ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦੇ ਹੋਏ ਬਾਬਾ ਸਾਹਿਬ ਡਾ. ਬੀ. ਆਰ ਅੰਬੇਡਕਰ ਜੀ ਦੇ ਜੀਵਨ ਇਤਿਹਾਸ 'ਤੇ ਚਾਨਣਾ ਪਾਉਣਗੇ | ਇਸ ਮੌਕੇ ਪ੍ਰਧਾਨ ਡਾ. ਕਰਨੈਲ ਸਿੰਘ ਸੋਹੀਆਂ ਨੇ ਦੱਸਿਆ ਕਿ ਸਮਾਗਮ ਵਿਚ ਰੰਗ ਮੰਚ ਕਲਾ ਕੇਂਦਰ ਲਾਂਡਰਾ ਜਲੰਧਰ ਵਲੋਂ ਬਾਬਾ ਸਾਹਿਬ ਜੀ ਦੇ ਜੀਵਨ ਤੇ ਇਤਿਹਾਸ ਨਾਲ ਸੰਬੰਧਿਤ ਨਾਟਕ ਵੀ ਪੇਸ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਖੇੜਾ ਵਿਖੇ ਅਸਮਿਤਾ ਅੰਡਰ-13 ਸਾਲ ਲੜਕੀਆਂ ਨੈਸ਼ਨਲ ਫੁੱਟਬਾਲ ਲੀਗ ਸ਼ੁਰੂ ਅਗਲੀ ਖ਼ਬਰ ਕੇ. ਐੱਮ. ਐੱਸ. ਕਾਲਜ ਵਿਖੇ ਡਾ. ਰਾਜੇਸ਼ ਕੁਮਾਰ ਡੀਨ ਅਕੈਡਮਿਕਸ ਨਿਯੁਕਤ
Ad Position 24