25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਐੱਸ. ਪੀ. ਐੱਨ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 09-04-2026
ਮੁਕੇਰੀਆਂ, 8 ਅਪ੍ਰੈਲ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ (ਐੱਸ. ਪੀ. ਐੱਨ. ਕਾਲਜ) ਦੇ ਬੀ. ਐੱਸ. ਸੀ. ਤੀਜਾ ਸਮੈਸਟਰ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ਹਨ | ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਲਗਨ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਨਾਲ ਉੱਚ ਐੱਸ. ਜੀ. ਪੀ. ਏ. ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਪ੍ਰਦਰਸ਼ਨ ਨਾਲ ਵਿਦਿਆਰਥੀਆਂ ਨੇ ਕਾਲਜ ਦੀ ਅਕਾਦਮਿਕ ਪਰੰਪਰਾ ਨੂੰ ਬਰਕਰਾਰ ਰੱਖਿਆ ਹੈ | ਬੀ. ਐੱਸ. ਸੀ. ਨਾਨ-ਮੈਡੀਕਲ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਨਮਪ੍ਰੀਤ ਕੌਰ ਨੇ 9.42 ਐੱਸ. ਜੀ. ਪੀ. ਏ. ਨਾਲ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਜਸ਼ਨਪ੍ਰੀਤ ਕੌਰ ਨੇ 9.33 ਐੱਸ. ਜੀ. ਪੀ. ਏ. ਨਾਲ ਦੂਜਾ ਅਤੇ ਮੇਘਾ ਨੇ 8.96 ਐੱਸ.ਜੀ.ਪੀ.ਏ. ਨਾਲ ਕ੍ਰਮਵਾਰ ਤੀਜਾ ਸਥਾਨ ਪ੍ਰਾਪਤ ਕੀਤਾ | ਬੀ. ਐੱਸ. ਸੀ. ਮੈਡੀਕਲ ਵਿਚ ਵੀ ਸਿਮਰਨਜੀਤ ਕੌਰ ਨੇ 9.21 ਐੱਸ.ਜੀ.ਪੀ.ਏ. ਨਾਲ ਪਹਿਲਾ ਸਥਾਨ ਹਾਸਲ ਕਰਦੇ ਹੋਏ ਆਪਣੀ ਯੋਗਤਾ ਦਾ ਉੱਤਮ ਪ੍ਰਦਰਸ਼ਨ ਕੀਤਾ | ਇਸ਼ਿਕਾ ਠਾਕੁਰ ਨੇ 8.96 ਐੱਸ.ਜੀ.ਪੀ.ਏ. ਨਾਲ ਦੂਜਾ ਅਤੇ ਅਮਨਦੀਪ ਕੌਰ ਨੇ 8.88 ਐੱਸ. ਜੀ. ਪੀ. ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਅਧਿਆਪਕ ਵਰਗ ਨੇ ਵੀ ਇਸ ਪ੍ਰਦਰਸ਼ਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਸਿਖਲਾਈ ਦਾ ਪਰਿਣਾਮ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਜਜ਼ਬੇ ਨਾਲ ਕਾਮਯਾਬੀ ਦੀਆਂ ਨਵੀਆਂ ਉਚਾਈਆਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਸੰਯੁਕਤ ਯਤਨਾਂ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਉਚਿੱਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ, ਤਾਂ ਜੋ ਉਹ ਆਪਣੀ ਯੋਗਤਾ ਨੂੰ ਪੂਰੀ ਤਰ੍ਹਾਂ ਨਿਖਾਰ ਸਕਣ | ਅੰਤ ਵਿਚ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਵਲੋਂ ਕਾਲਜ ਪ੍ਰਬੰਧਕ ਕਮੇਟੀ ਦਾ ਦਿਲੋਂ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੇ ਸਹਿਯੋਗ, ਮਾਰਗ ਦਰਸ਼ਨ ਤੇ ਪੇ੍ਰਰਨਾ ਨਾਲ ਇਹ ਸ਼ਾਨਦਾਰ ਉਪਲਬਧੀ ਸੰਭਵ ਹੋ ਸਕੀ ਹੈ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕਾਰਜਕਾਲ 'ਚ ਪੰਜਾਬ ਦਾ ਅਥਾਹ ਵਿਕਾਸ ਕਰਵਾਇਆ- ਮਸਜਿਦਰ ਸਿੰਘ ਅਗਲੀ ਖ਼ਬਰ ਖੇੜਾ ਵਿਖੇ ਅਸਮਿਤਾ ਅੰਡਰ-13 ਸਾਲ ਲੜਕੀਆਂ ਨੈਸ਼ਨਲ ਫੁੱਟਬਾਲ ਲੀਗ ਸ਼ੁਰੂ
Ad Position 24