25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਖ਼ਾਲਸਾ ਕਾਲਜੀਏਟ ਸਕੂਲ 'ਚ ਦਾਖ਼ਲਿਆਂ ਪ੍ਰਤੀ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

Ad Position 21
No active advertisement
ਅਜੀਤ ਡੈਸਕ 09-04-2026
ਮਾਹਿਲਪੁਰ, 8 ਅਪ੍ਰੈਲ (ਰਜਿੰਦਰ ਸਿੰਘ)-ਖ਼ਾਲਸਾ ਕਾਲਜ ਮਾਹਿਲਪੁਰ ਦੇ ਕੈਂਪਸ 'ਚ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸੈਸ਼ਨ 2026-27 ਅਧੀਨ ਵੱਖ-ਵੱਖ ਸਟਰੀਮਜ 'ਚ ਦਾਖ਼ਲਿਆਂ ਪ੍ਰਤੀ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਪਿ੍ੰ. ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਕਾਲਜੀਏਟ ਸਕੂਲ ਵਿਚ ਮੈਡੀਕਲ, ਨਾਨ ਮੈਡੀਕਲ, ਕਾਮਰਸ ਤੇ ਆਰਟਸ ਦੇ ਸਟਰੀਮ ਸਫਲਤਾਪੂਰਵਕ ਚੱਲ ਰਹੇ ਹਨ ਜਿਸ ਤਹਿਤ ਸੈਸ਼ਨ 2026-27 ਵਿਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਕਾਲਜ ਵਿਚ ਪੁੱਜ ਕੇ ਆਪਣੇ ਕੈਰੀਅਰ ਅਨੁਸਾਰ ਉਕਤ ਕੋਰਸਾਂ ਵਿਚ ਦਾਖ਼ਲਾ ਹਾਸਿਲ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਕੈਰੀਅਰ ਸੇਧ ਤੇ ਕੌਂਸਲਿੰਗ ਲਈ ਕਾਲਜ ਵਿਚ ਵਿਸ਼ੇਸ਼ ਦਾਖ਼ਲਾ ਸੈੱਲ ਸਥਾਪਿਤ ਕੀਤਾ ਗਿਆ ਹੈ ਜਿੱਥੇ ਦਾਖ਼ਲਾ ਲੈਣ ਦੇ ਇੱਛੁਕ ਵਿਦਿਆਰਥੀਆਂ ਨੂੰ ਹਾਜ਼ਰ ਅਧਿਆਪਕਾਂ ਵਲੋਂ ਉਨ੍ਹਾਂ ਦੀ ਰੁਚੀ ਅਤੇ ਕੈਰੀਅਰ ਅਨੁਸਾਰ ਵੱਖ-ਵੱਖ ਸਟਰੀਮਜ ਵਿਚ ਦਾਖ਼ਲ ਹੋਣ ਦੀ ਸੇਧ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਕਾਲਜੀਏਟ ਸਕੂਲ ਵਿਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤਾਂ ਦੀ ਵਧੀਆ ਪੜ੍ਹਾਈ, ਵਧੀਆ ਨਤੀਜੇ ਤੇ ਵਿਦਿਆਰਥੀਆਂ ਦੀ ਸਹੂਲਤ ਵਾਸਤੇ ਵਾਤਾਵਰਨ ਅਨੁਕੂਲਿਤ ਸਮਾਰਟ ਕਲਾਸ ਰੂਮ, ਆਧੁਨਿਕ ਲੈਬਾਰਟਰੀਆਂ,ਵੱਖ-ਵੱਖ ਵਜ਼ੀਫ਼ਾ ਰਾਸ਼ੀਆਂ ਦੇ ਪ੍ਰਬੰਧਾਂ ਸਮੇਤ ਵਿਦਿਆਰਥੀਆਂ ਲਈ ਵਿਸ਼ੇਸ਼ ਕੋਚਿੰਗ ਕਲਾਸਾਂ ਦਾ ਇੰਤਜ਼ਾਮ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਨੂੰ ਐੱਨ. ਆਰ. ਆਈ. ਵਲੋਂ ਦਾਨ ਰਾਸ਼ੀ ਭੇਟ ਅਗਲੀ ਖ਼ਬਰ ਅਰੁਣੇਸ਼ ਸ਼ਾਕਰ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਸਥਾਪਨਾ ਦਿਵਸ ਮਨਾਇਆ
Ad Position 24