29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਮੁਕੇਰੀਆਂ ਦੇ ਨੌਜਵਾਨ ਰਜਿੰਦਰ ਸਿੰਘ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਕਰ ਕੇ ਮੌਤ

Ad Position 21
No active advertisement
ਅਜੀਤ ਡੈਸਕ 10-04-2026
ਮੁਕੇਰੀਆਂ, 9 ਅਪ੍ਰੈਲ (ਰਾਮਗੜ੍ਹੀਆ)- ਮੁਕੇਰੀਆਂ ਅਧੀਨ ਪੈਂਦੇ ਪਿੰਡ ਮੁਸਾਹਿਬਪੁਰ ਦੇ ਨੌਜਵਾਨ ਰਜਿੰਦਰ ਸਿੰਘ ਦੀ ਅਮਰੀਕਾ ਦੇ ਸ਼ਹਿਰ ਮਿਨੇਸੋਟਾ ਵਿਖੇ ਦਿਲ ਦੀ ਗਤੀ ਰੁਕ ਜਾਣ ਕਰਕੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁਕੇਰੀਆਂ ਦੇ ਨਜ਼ਦੀਕੀ ਪਿੰਡ ਮੁਸਾਹਿਬਪੁਰ ਦਾ ਨੌਜਵਾਨ ਰਜਿੰਦਰ ਸਿੰਘ ਜੋ ਕਿ ਦੋ ਸਾਲ ਪਹਿਲਾਂ ਰੋਜ਼ੀ ਰੋਟੀ ਦੀ ਭਾਲ ਲਈ ਅਮਰੀਕਾ ਗਿਆ ਜਿੱਥੇ ਬੀਤੇ ਦਿਨੀਂ ਉਸ ਦੀ ਦਿਲ ਦੀ ਗਤੀ ਰੁਕਣ ਕਰਕੇ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮਿ੍ਤਕ ਰਜਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਸਹਾਰਾ ਸੀ | ਉਨ੍ਹਾਂ ਕਿਹਾ ਮਿ੍ਤਕ ਰਜਿੰਦਰ ਸਿੰਘ ਦੇ ਦੋਸਤ ਨੇ ਸੂਚਨਾ ਦਿੱਤੀ ਕਿ ਰਜਿੰਦਰ ਸਿੰਘ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ | ਪੀੜਤ ਪਰਿਵਾਰ ਨੇ ਸਰਕਾਰ ਪਾਸੋਂ ਰਜਿੰਦਰ ਸਿੰਘ ਦੇ ਮਿ੍ਤਕ ਸਰੀਰ ਨੂੰ ਜਲਦ ਤੋਂ ਜਲਦ ਪਿੰਡ ਪਹੁੰਚਾਉਣ ਵਿਚ ਮਦਦ ਕਰਨ ਦੀ ਗੁਹਾਰ ਲਗਾਈ ਹੈ ਤਾਂ ਜੋ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕੀਤੀਆਂ ਜਾ ਸਕਣ | ਮਿ੍ਤਕ ਰਜਿੰਦਰ ਸਿੰਘ ਆਪਣੇ ਪਿੱਛੇ ਦੋ ਬੇਟੀਆਂ ਅਤੇ ਪਤਨੀ ਨੂੰ ਰੋਂਦੇ ਕੁਰਲਾਉਂਦੇ ਹੋਏ ਛੱਡ ਗਿਆ ਹੈ | ਰਜਿੰਦਰ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਪੂਰੇ ਇਲਾਕੇ ਦੀ ਸੋਗ ਦੀ ਲਹਿਰ ਦੌੜ ਅਤੇ ਵੱਖ-ਵੱਖ ਸ਼ਖ਼ਸੀਅਤਾਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਹਾਊਸ ਦਾ ਕਾਰਜਕਾਲ ਪੂਰਾ ਹੋਣ 'ਤੇ ਆਖ਼ਰੀ ਮੀਟਿੰਗ ਅੱਜ- ਮੇਅਰ ਸੁਰਿੰਦਰ ਕੁਮਾਰ ਅਗਲੀ ਖ਼ਬਰ ਅਲਾਇੰਸ ਕਲੱਬ ਇੰਟਰਨੈਸ਼ਨਲ ਡਿਸਟਿ੍ਕਟ-119 ਵਲੋਂ ਐਲੀ. ਅਸ਼ੋਕ ਪੁਰੀ ਦੇ ਸਨਮਾਨ 'ਚ ਸਮਾਗਮ
Ad Position 24