29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਵਿਧਾਇਕ ਘੁੰਮਣ ਵਲੋਂ ਪਿੰਡ ਸੌਂਸਪੁਰ 'ਚ ਵਿਕਾਸ ਕੰਮਾਂ ਦੇ ਉਦਘਾਟਨ, ਵਿਕਾਸ ਲਈ ਦੋ ਲੱਖ ਦਾ ਚੈੱਕ ਦਿੱਤਾ

Ad Position 21
No active advertisement
ਅਜੀਤ ਡੈਸਕ 10-04-2026
ਦਸੂਹਾ, 9 ਅਪ੍ਰੈਲ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਪਿੰਡ ਸੌਂਸਪੁਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰ ਕਮਲਾ ਨਾਲ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪਿੰਡ ਦੇ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਹੈ ਜਿਸ ਵਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਚਾਇਤ ਨੇ ਬਹੁਤ ਹੀ ਮਿਹਨਤ ਨਾਲ ਵਿਕਾਸ ਕਾਰਜ ਕੀਤੇ ਹਨ ਜੋ ਕਿ ਵਧਾਈ ਦੀ ਪਾਤਰ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਲਗਭਗ 60 ਤੋਂ ਵੱਧ ਪਿੰਡਾਂ ਵਿਚ ਮਲਟੀ ਖੇਡ ਸਟੇਡੀਅਮ ਵੀ ਸਥਾਪਿਤ ਕੀਤੇ ਗਏ ਹਨ | ਉਨ੍ਹਾਂ ਨੌਜਵਾਨਾਂ ਵਰਗ ਨੂੰ ਅਪੀਲ ਕੀਤੀ ਗਈ ਉਹ ਖੇਡਾਂ ਨਾਲ ਜੁੜਨ ਅਤੇ ਦੇਸ਼ ਅਤੇ ਕੌਮ ਦਾ ਨਾਂਅ ਰੌਸ਼ਨ ਕਰਨ | ਇਸ ਮੌਕੇ ਵਿਧਾਇਕ ਘੁੰਮਣ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਹਮੇਸ਼ਾ ਲਈ ਰਿਣੀ ਰਹਿਣਗੇ | ਇਸ ਮੌਕੇ ਵਿਨੋਦ ਕੁਮਾਰ ਸਰਪੰਚ, ਪੰਚ ਖ਼ੁਸ਼ੀ ਰਾਮ, ਪੰਚ ਸ਼ਾਦੀ ਲਾਲ, ਪੰਚ ਕਾਮਨੀ ਦੇਵੀ, ਪੰਚ ਰਕਸ਼ਾ ਦੇਵੀ, ਕੈਪਟਨ ਭਗਵਾਨ ਦਾਸ, ਕੈਪਟਨ ਸਤੀਸ਼, ਕੈਪਟਨ ਭੁਪਿੰਦਰ ਸਿੰਘ, ਸੁਰਿੰਦਰ ਸਿੰਘ, ਪ੍ਰਵੀਨ ਕੁਮਾਰ, ਮਨੋਜ ਕੁਮਾਰ, ਦਿਆਲ, ਤਰਲੋਕ ਸਿੰਘ, ਨਸੀਬ ਸਿੰਘ, ਓਾਕਾਰ ਸਿੰਘ, ਸੁਸ਼ੀਲ ਕੁਮਾਰ, ਅਸ਼ਵਨੀ ਕੁਮਾਰ, ਰਾਕੇਸ਼ ਕੁਮਾਰ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ.ਐੱਸ.ਸੀ. ਸਮੈਸਟਰ ਤੀਜੇ ਦੇ ਨਤੀਜੇ ਰਹੇ ਸ਼ਾਨਦਾਰ ਅਗਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ 2 ਕਾਬੂ
Ad Position 24