ਹੁਸ਼ਿਆਰਪੁਰ, 9 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਕੈਂਪਸ 'ਚ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਟੀਚਿਊਟ ਦੇ ਡਾਇਰੈਕਟਰ ਸਰਬਜੀਤ ਸਿੰਘ ਸੈਣੀ ਰਿਟਾ: ਲੈਫ. ਕਰਨਲ ਨੇ ਦੱਸਿਆ ਕਿ ਇਸ ਕੋਰਸ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ | ਇਸ 'ਚ 75 ਫ਼ੀਸਦੀ ਜ਼ਿਲ੍ਹੇ ਦੇ ਸਾਬਕਾ ਸੈਨਿਕ ਅਤੇ ਇਨ੍ਹਾਂ ਤੋਂ ਇਲਾਵਾ 25 ਫ਼ੀਸਦੀ ਬਾਕੀ ਰਿਜ਼ਰਵ ਕੈਟਾਗਰੀ (ਐਸ.ਸੀ/ਐਸ.ਟੀ/ਬੀ.ਸੀ) ਅਤੇ ਹੋਰ ਗਰੀਬ ਪਰਿਵਾਰਾਂ ਦੇ ਵਿਦਿਆਰਥੀ ਵੀ ਦਾਖਲਾ ਲੈ ਸਕਦੇ ਹਨ | ਇੰਸਟੀਚਿਊਟ ਦੇ ਪਿ੍ੰਸੀਪਲ ਡਾ: ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ 'ਚ ਬੱਚਿਆਂ ਨੂੰ ਬੇਸਿਕ ਕੰਪਿਊਟਰ ਆਦਿ ਤੋਂ ਇਲਾਵਾ ਪੰਜਾਬੀ ਅਤੇ ਇੰਗਲਿਸ਼ ਟਾਈਪਿੰਗ ਵੀ ਸਿਖਾਈ ਜਾਵੇਗੀ |