28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ 'ਚ ਸੀਨੀਅਰ ਵਿਦਿਆਰਥੀਆਂ ਨੂੰ ਫੇਅਰਵੈੱਲ ਪਾਰਟੀ ਦਿੱਤੀ

Ad Position 21
No active advertisement
ਅਜੀਤ ਡੈਸਕ 10-04-2026
ਹੁਸ਼ਿਆਰਪੁਰ, 9 ਅਪ੍ਰੈਲ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ 'ਚ ਸੀਨੀਅਰ ਵਿਦਿਆਰਥੀਆਂ ਲਈ ਫੇਅਰਵੈੱਲ ਸਮਾਗਮ ਗਿਆ, ਇਸ ਦੌਰਾਨ ਵਿਦਿਆਰਥੀਆਂ ਨੂੰ ਵਿਧੀਵਤ ਤੌਰ 'ਤੇ ਰੁਖ਼ਸਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਵਿਸ਼ੇਸ਼ ਰੂਪ 'ਤੇ ਸ਼ਾਮਿਲ ਹੋਏ | ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ 'ਚ ਮਿਹਨਤ ਤੇ ਅਨੁਸ਼ਾਸਨ ਨਾਲ ਉੱਚੇ ਲਕਸ਼ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਜਦ ਵੀ ਤੁਹਾਨੂੰ ਜ਼ਰੂਰਤ ਹੋਵੇ ਤੁਸੀਂ ਬੇਝਿਜਕ ਸਕੂਲ 'ਚ ਆ ਸਕਦੇ ਹੋ | ਉਨ੍ਹਾਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੋਮੈਂਟੋ ਵੀ ਦਿੱਤੇ | ਪਿ੍ੰ: ਅਸ਼ਵਨੀ ਕੁਮਾਰ, ਵਾਇਸ ਪਿ੍ੰਸੀਪਲ ਜਗਮੀਤ ਕੌਰ ਅਤੇ ਸਮੂਹ ਅਧਿਆਪਕ ਮੌਜੂਦ ਰਹੇ, ਜਿਨ੍ਹਾਂ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਅੱਗੇ ਦੀ ਪੜ੍ਹਾਈ 'ਚ ਲਗਨ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ | ਜੂਨੀਅਰ ਵਿਦਿਆਰਥੀਆਂ ਨੇ ਸੀਨੀਅਰ ਵਿਦਿਆਰਥੀਆਂ ਨੂੰ ਤੋਹਫ਼ੇ ਦਿੱਤੇ | ਸਮਾਰੋਹ ਦੌਰਾਨ ਸੀਨੀਅਰ ਵਿਦਿਆਰਥੀਆਂ ਦੇ ਸਕੂਲੀ ਸਫ਼ਰ ਨੂੰ ਯਾਦ ਕਰਦਿਆਂ ਇਹ ਵੀ ਉਜਾਗਰ ਕੀਤਾ ਕਿ ਉਨ੍ਹਾਂ ਦੇ ਪਹਿਲੇ ਕਦਮਾਂ ਤੋਂ ਲੈ ਕੇ ਅੱਜ ਦੇ ਵਿਸ਼ਵਾਸ ਭਰੇ ਮੰਜ਼ਿਲਾਂ ਵੱਲ ਵਧਦੇ ਕਦਮਾਂ ਤੱਕ ਇਹ ਸਫ਼ਰ ਸਿੱਖਿਆ, ਵਿਕਾਸ, ਦੋਸਤੀ ਅਤੇ ਅਮੁੱਲ ਯਾਦਾਂ ਨਾਲ ਭਰਪੂਰ ਰਿਹਾ ਹੈ | ਕਿਤਾਬਾਂ ਦੇ ਨਾਲ-ਨਾਲ ਉਨ੍ਹਾਂ ਨੇ ਹੌਸਲਾ, ਦਇਆ ਅਤੇ ਵੱਡੇ ਸੁਪਨੇ ਦੇਖਣ ਦੀ ਹਿੰਮਤ ਵੀ ਹਾਸਲ ਕੀਤੀ | ਸਮਾਗਮ ਦੌਰਾਨ ਮਿਸ ਫੇਅਰਵੈੱਲ ਪ੍ਰਭਜੋਤ ਕੌਰ ਅਤੇ ਮਿਸਟਰ ਫੇਅਰਵੈੱਲ ਤਨਵੀਰ ਸਿੰਘ ਨੂੰ ਚੁਣਿਆ ਗਿਆ | ਸਮਾਗਮ ਦੌਰਾਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਵੀ ਕੀਤਾ ਗਿਆ, ਜਿਸ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਗੀਤ, ਨਾਚ ਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਸਕੂਲ ਵਲੋਂ ਵੀ ਵਿਦਿਆਰਥੀਆਂ ਨੂੰ ਤੋਹਫ਼ੇ ਦਿੱਤੇ ਗਏ | ਇਸ ਮੌਕੇ ਸਾਰੇ ਵਿਦਿਆਰਥੀਆਂ ਨੂੰ ਸਨਮਾਨ ਸਹਿਤ ਰੁਖ਼ਸਤ ਕੀਤਾ ਗਿਆ ਅਤੇ ਉਨ੍ਹਾਂ ਦੇ ਚਮਕਦੇ ਭਵਿੱਖ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਸਮਾਗਮ ਦੇ ਆਖੀਰ 'ਚ ਕੇਕ ਵੀ ਕੱਟਿਆ ਗਿਆ | ਇਸ ਮੌਕੇ ਅਧਿਆਪਕ ਪਰਮਿੰਦਰ ਸਿੰਘ, ਤਮੰਨਾ, ਦਾਮਿਨੀ ਰਾਣਾ, ਭਾਰਤੀ ਠਾਕੁਰ , ਕੋਨਿਕਾ ਅਤੇ ਅਲਕਾ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਰਮਚਾਰੀ ਅਤੇ ਪੈਨਸ਼ਨਰਾਂ ਨੂੰ ਡੀ.ਏ. ਦੇਣ ਦਾ ਕੋਰਟ ਦਾ ਫ਼ੈਸਲਾ ਸ਼ਲਾਘਾਯੋਗ- ਪਿ੍ੰ. ਗੁਰਦਿਆਲ ਸਿੰਘ ਅਗਲੀ ਖ਼ਬਰ ਟਰਾਂਸਫ਼ਾਰਮਰ 'ਚੋਂ ਤੇਲ ਤੇ ਪੁਰਜ਼ੇ ਕੀਤੇ ਚੋਰੀ
Ad Position 24