28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸੁਰਜੀਤ ਸਿੰਘ ਕੈਰੇ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 10-04-2026
ਦਸੂਹਾ, 9 ਅਪ੍ਰੈਲ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਸੁਰਜੀਤ ਸਿੰਘ ਕੈਰੇ ਦਾ ਵਿਸ਼ੇਸ਼ ਸਨਮਾਨ ਮੀਤ ਪ੍ਰਧਾਨ ਮਨਦੀਪ ਸਿੰਘ, ਬੋਵੀ ਅਤੇ ਐਡਵੋਕੇਟ ਰਮਨਪ੍ਰੀਤ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਸੁਰਜੀਤ ਸਿੰਘ ਕੈਰੇ ਪਾਰਟੀ ਦੇ ਇਕ ਨਿੱਠੇ ਅਤੇ ਜ਼ਿੰਮੇਵਾਰ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਬੀ ਸੀ ਵਿੰਗ ਨੂੰ ਮਜ਼ਬੂਤ ਕਰਨ ਅਤੇ ਸਮਾਜਿਕ ਮਸਲਿਆਂ ਨੂੰ ਉਠਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ | ਉਨ੍ਹਾਂ ਦੀ ਲੀਡਰਸ਼ਿਪ ਹੇਠ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਤਾਕਤ ਮਿਲੀ ਹੈ | ਸਨਮਾਨ ਪ੍ਰਾਪਤ ਕਰਦੇ ਹੋਏ ਸੁਰਜੀਤ ਸਿੰਘ ਕੈਰੇ ਨੇ ਮਨਦੀਪ ਸਿੰਘ, ਬੋਵੀ ਅਤੇ ਐਡਵੋਕੇਟ ਰਮਨਪ੍ਰੀਤ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਅਤੇ ਸਮਾਜ ਦੀ ਸੇਵਾ ਲਈ ਹਮੇਸ਼ਾ ਸਮਰਪਿਤ ਰਹਿਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਪਿਛੜੇ ਵਰਗਾਂ ਦੀ ਭਲਾਈ ਅਤੇ ਹੱਕਾਂ ਦੀ ਰੱਖਿਆ ਕਰਨਾ ਹੈ | ਇਸ ਮੌਕੇ ਹੋਰ ਵੀ ਕਈ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ, ਜਿਨ੍ਹਾਂ ਨੇ ਸੁਰਜੀਤ ਸਿੰਘ ਕੈਰੇ ਦੇ ਕੰਮਾਂ ਦੀ ਸਰਾਹਨਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਮਨਿੰਦਰ ਸਿੰਘ ਟਿੰਮੀ ਸ਼ਾਹੀ ਮੁੜ ਬਲਾਕ ਪ੍ਰਧਾਨ ਕਾਂਗਰਸ ਬਣੇ ਅਗਲੀ ਖ਼ਬਰ ਪ੍ਰਧਾਨ ਆਸ਼ੂ ਅਰੋੜਾ ਨੇ ਗਊ ਸ਼ਾਲਾ ਨੂੰ ਜਾਂਦੇ ਰਸਤੇ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ
Ad Position 24