ਹਰਿਆਣਾ, 9 ਅਪ੍ਰੈਲ (ਹਰਮੇਲ ਸਿੰਘ ਖੱਖ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਆਪਣੀ ਜਥੇਬੰਦੀ ਦਾ ਵਿਸਥਾਰ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਸੂਬਾ ਪ੍ਰਧਾਨ ਕਾਂਗਰਸ ਕਮੇਟੀ ਨੇ ਪਾਰਟੀ ਦਾ ਵਿਸਥਾਰ ਕਰਦਿਆਂ ਵੱਖ-ਵੱਖ ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ ਹਨ | ਬਲਾਕ ਭੂੰਗਾ ਨਾਲ ਸਬੰਧਿਤ ਬਲਾਕ ਪ੍ਰਧਾਨ ਬਣਾਉਣ ਲਈ ਪਵਨ ਕੁਮਾਰ ਆਦੀਆ ਸਾਬਕਾ ਵਿਧਾਇਕ ਹਲਕਾ ਸ਼ਾਮਚੁਰਾਸੀ ਤੇ ਸੀਨੀਅਰ ਲੀਡਰਸ਼ਿਪ ਵਲੋਂ ਮਨਿੰਦਰ ਸਿੰਘ ਟਿੰਮੀ ਸ਼ਾਹੀ ਨੂੰ ਮੁੜ ਬਲਾਕ ਭੂੰਗਾ ਦਾ ਮੁੜ ਪ੍ਰਧਾਨ ਬਣਾਇਆ ਗਿਆ | ਇਸ ਮੌਕੇ ਮਨਿੰਦਰ ਸਿੰਘ ਟਿੰਮੀ ਸ਼ਾਹੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਉਨ੍ਹਾਂ ਨੂੰ ਪਾਰਟੀ ਦੀ ਜੋ ਸੇਵਾ ਦਿੱਤੀ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਏਗਾ ਤੇ ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਦੇ ਸਮੇਂ ਵਿਚ ਹੀ ਸਰਬਪੱਖੀ ਵਿਕਾਸ ਹੋਇਆ ਹੈ, ਜਿਸ ਨੂੰ ਅੱਜ ਵੀ ਲੋਕ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਆਉਂਦੀਆਂ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਕਾਂਗਰਸ ਦੀ ਅਗਵਾਈ ਵਿਚ ਸਰਕਾਰ ਬਣੇਗੀ, ਜਿਸ ਦਾ ਮੁੱਢ