28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸੇਂਟ ਸੋਲਜਰ ਸਕੂਲ 'ਚ ਫਰੈਸ਼ਰ ਪਾਰਟੀ ਕਰਵਾਈ

Ad Position 21
No active advertisement
ਅਜੀਤ ਡੈਸਕ 10-04-2026
ਹੁਸ਼ਿਆਰਪੁਰ, 9 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ 'ਚ ਪ੍ਰੀ-ਪ੍ਰਾਇਮਰੀ ਵਿੰਗ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਕਰਵਾਈ ਗਈ | ਡਾਇਰੈਕਟਰ ਉਰਮਿਲ ਸੂਦ ਦੀ ਅਗਵਾਈ 'ਚ ਕਰਵਾਈ ਇਸ ਪਾਰਟੀ ਦਾ ਮੁੱਖ ਉਦੇਸ਼ ਸਕੂਲ 'ਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦਾ ਵੈਲਕਮ ਕਰਨਾ ਤੇ ਉਨ੍ਹਾਂ ਨੂੰ ਹਰ ਰੋਜ਼ ਸਕੂਲ ਆਉਣ ਲਈ ਪੇ੍ਰਰਨਾ ਸੀ | ਇਸ ਦੌਰਾਨ ਪ੍ਰੀ-ਪ੍ਰਾਇਮਰੀ ਵਿੰਗ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਕੇਕ ਕੱਟ ਕੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ | ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਡਾਂਸ ਪੇਸ਼ ਕਰਦੇ ਹੋਏ ਸਾਰਿਆਂ ਦਾ ਮਨੋਰੰਜਨ ਕੀਤਾ | ਡਾਇਰੈਕਟਰ ਮੈਡਮ ਸੂਦ ਨੇ ਇਸ ਮੌਕੇ ਆਖਿਆ ਕਿ ਆਮ ਤੌਰ 'ਤੇ ਨੰਨ੍ਹੇ ਪਾੜ੍ਹੇ ਸਕੂਲ ਆਉਣ ਲਈ ਤਿਆਰ ਨਹੀਂ ਹੁੰਦੇ, ਕਿਉਂਕਿ ਛੋਟੇ ਉਮਰ ਹੋਣ ਕਾਰਨ ਉਹ ਘਰੋਂ ਬਾਹਰ ਨਿਕਲਣ 'ਚ ਡਰ ਮਹਿਸੂਸ ਕਰਦੇ ਹਨ | ਉਨ੍ਹਾਂ ਦੇ ਇਸੇ ਡਰ ਨੂੰ ਦੂਰ ਕਰਨ ਲਈ ਹੀ ਇਹ ਫਰੈਸ਼ਰ ਪਾਰਟੀ ਕਰਵਾਈ ਗਈ | ਇਸ ਮੌਕੇ ਹਾਜ਼ਰ ਬੱਚਿਆਂ ਦੇ ਮਾਪਿਆਂ ਨੂੰ ਸਮੂਹ ਸਟਾਫ਼ ਨੇ ਯਕੀਨ ਦਿਵਾਇਆ ਕਿ ਨੰਨ੍ਹੇ ਪਾੜਿ੍ਹਆਂ ਨੂੰ ਸਖ਼ਤ ਮਿਹਨਤ ਕਰਵਾ ਕੇ ਵਧੀਆ ਨਤੀਜੇ ਪੇਸ਼ ਕਰਨ ਵਿਚ ਕੋਈ ਕਸਰ ਨਹੀਂ ਛੱਡੇਗੀ ਜਾਵੇਗੀ | ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ ਤੇ ਵਾਇਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਆਪਣੇ ਸੰਦੇਸ਼ 'ਚ ਸਮੂਹ ਵਿਦਿਆਰਥੀਆਂ ਦੇ ਮਾਪਿਆਂ ਵਧਾਈ ਦਿੱਤੀ ਅਤੇ ਬੱਚਿਆਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਸਹੀ ਤਰਜਮਾਨੀ ਕਰ ਸਕਦਾ- ਲੱਖੀ ਗਿਲਜੀਆ ਅਗਲੀ ਖ਼ਬਰ ਮਨਿੰਦਰ ਸਿੰਘ ਟਿੰਮੀ ਸ਼ਾਹੀ ਮੁੜ ਬਲਾਕ ਪ੍ਰਧਾਨ ਕਾਂਗਰਸ ਬਣੇ
Ad Position 24