ਦਸੂਹਾ, 9 ਅਪ੍ਰੈਲ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਗੁਰਦੁਆਰਾ ਸ਼੍ਰੀ ਗਰਨਾ ਸਾਹਿਬ ਬੋਦਲ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਵਿਸਾਖੀ ਦੇ ਮੇਲੇ ਸਬੰਧੀ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੀ ਇੱਕੋ-ਇੱਕ ਅਜਿਹੀ ਪਾਰਟੀ ਹੈ ਜਿਸ ਦੀ ਸੋਚ ਤੇ ਵਿਕਾਸ ਕਾਰਜ ਜ਼ਮੀਨੀ ਹਕੀਕਤਾਂ ਨਾਲ ਜੁੜੇ ਹੋਏ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਸਹੀ ਤਰਜਮਾਨੀ ਕਰ ਸਕਦਾ ਹੈ ਇਸੇ ਕਰਕੇ ਅਕਾਲੀ ਦਲ ਦੀਆਂ ਰੈਲੀਆਂ ਵਿਚ ਲੋਕਾਂ ਦੀ ਵੱਡੀ ਭੀੜ ਜਮਾ ਹੋਣ ਲੱਗੀ ਹੈ ਜਿਸ ਵਿਚ ਨੌਜਵਾਨ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਅਜਿਹੀ ਖੇਤਰੀ ਪਾਰਟੀ ਹੈ ਜੋ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਿਚ ਆਪਣਾ ਸ਼ਾਨਾਮਤੀ ਇਤਿਹਾਸ ਰੱਖਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿਚ ਹੀ ਸੁਰੱਖਿਅਤ ਰਹਿ ਸਕਦਾ ਹੈ | ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਢੀਂਡਸਾ, ਐਡ. ਅਵਤਾਰ ਸਿੰਘ ਬੋਦਲ, ਬਲਵਿੰਦਰ ਸਿੰਘ ਬੋਦਲ, ਰਿੱਕੀ ਬੋਦਲ, ਸਰਕਲ ਪ੍ਰਧਾਨ ਹਰਪਾਲ ਸਿੰਘ ਬਿੱਟਾ, ਸਰਕਲ ਪ੍ਰਧਾਨ ਕਿਸਾਨ ਵਿੰਗ ਰਜਿੰਦਰ ਸਿੰਘ ਬੋਦਲ, ਪ੍ਰਚਾਰਕ ਕਲਿਆਣ ਸਿੰਘ, ਹਜ਼ੂਰੀ ਰਾਗੀ ਬਲਬੀਰ ਸਿੰਘ ਬੋਦਲ, ਰਾਜਵਿੰਦਰ ਸਿੰਘ ਰਾਜਾ ਤੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |