28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਗਣਤੰਤਰ ਦਿਵਸ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਟਰੈਕਸੂਟ ਵੰਡੇ

Ad Position 21
No active advertisement
ਅਜੀਤ ਡੈਸਕ 10-04-2026
ਹੁਸ਼ਿਆਰਪੁਰ, 9 ਅਪ੍ਰੈਲ (ਹਰਪ੍ਰੀਤ ਕੌਰ)-ਗਣਤੰਤਰ ਦਿਵਸ ਮੌਕੇ ਹੋਈਆਂ ਵੱਖ-ਵੱਖ ਸੱਭਿਆਚਾਰਕ ਅਤੇ ਖੇਡ ਗਤੀਵਿਧੀਆਂ 'ਚ ਭਾਗ ਲੈਣ ਵਾਲੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਸਕੂਲਾਂ ਦੇ ਲਗਭਗ 1000 ਵਿਦਿਆਰਥੀਆਂ ਨੂੰ ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਵੱਲੋਂ ਟਰੈਕਸੂਟ ਵੰਡੇ ਗਏ | ਟਰੈਕਸੂਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਇਸ ਉਪਰਾਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਅ) ਅਮਨਦੀਪ ਸ਼ਰਮਾ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ ਸਮੇਤ ਹੋਰ ਅਧਿਆਪਕ ਵੀ ਹਾਜ਼ਰ ਸਨ | ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਡਿਪਟੀ ਕਮਿਸ਼ਨਰ ਮੈਡਮ ਆਸ਼ਿਕਾ ਜੈਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਉਨ੍ਹਾਂ ਦਾ ਸਰਵਾਂਗੀਣ ਵਿਕਾਸ ਸੰਭਵ ਹੁੰਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮਕਸਦ ਬੱਚਿਆਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਉਹ ਭਵਿੱਖ ਵਿੱਚ ਆਤਮਨਿਰਭਰ ਅਤੇ ਸਫਲ ਨਾਗਰਿਕ ਬਣ ਸਕਣ | ਅਮਨਦੀਪ ਸ਼ਰਮਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਪਹਿਲ ਵਿਦਿਆਰਥੀਆਂ ਦੇ ਆਤਮਵਿਸ਼ਵਾਸ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸਾਹਿਬ ਦੇ ਬੁੱਤਾਂ ਨਾਲ ਛੇੜਛਾੜ ਕਰਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰੇ ਸਰਕਾਰ- ਸੁਰਿੰਦਰ ਜਾਜਾ ਅਗਲੀ ਖ਼ਬਰ ਅਰਜੁਨ ਸਿੰਘ ਵਿਰਕ ਨਮਿਤ ਇਯਾਲੀ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ
Ad Position 24