28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬਾਬਾ ਸਾਹਿਬ ਦੇ ਬੁੱਤਾਂ ਨਾਲ ਛੇੜਛਾੜ ਕਰਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰੇ ਸਰਕਾਰ- ਸੁਰਿੰਦਰ ਜਾਜਾ

Ad Position 21
No active advertisement
ਅਜੀਤ ਡੈਸਕ 10-04-2026
ਟਾਂਡਾ ਉੜਮੁੜ, 9 ਅਪ੍ਰੈਲ (ਦੀਪਕ ਬਹਿਲ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤਾਂ ਅਤੇ ਪੋਸਟਰ ਆਦਿ ਨਾਲ ਛੇੜਛਾੜ ਕਰਕੇ ਦਲਿਤ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ ਜਿਸ ਨੰੂ ਭਾਵਾਧਸ ਕਿਸੇ ਵੀ ਕੀਮਤ ਬਰਦਾਸ਼ਤ ਨਹੀਂ ਕਰੇਗਾ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਸੰਚਾਲਕ ਸੁਰਿੰਦਰ ਜਾਜਾ ਨੇ ਕਰਦੇ ਹੋਏ ਕਿਹਾ ਕਿ ਜਦੋਂ ਤੋਂ ਮਾਨ ਸਰਕਾਰ ਹੋਂਦ ਵਿਚ ਆਈ ਹੈ ਉਦੋਂ ਤੋਂ ਹੀ ਬਾਬਾ ਸਾਹਿਬ ਦੀਆਂ ਮੂਰਤੀਆਂ ਨਾਲ ਛੇੜਛਾੜ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਗਿਆ ਹੈ | ਸੁਰਿੰਦਰ ਜਾਜਾ ਨੇ ਮਾਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦੀਆਂ ਹੋਇਆਂ ਕਿਹਾ ਕਿ ਜੇਕਰ ਅਜਿਹੀਆਂ ਮੰਦਭਾਗੀਆਂ ਘਿਣਾਉਣਿਆਂ ਹਰਕਤਾਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਨਾ ਕੀਤੀ ਤਾਂ ਭਾਵਾਧਸ ਪੰਜਾਬ ਭਰ ਵਿਚ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕਰ ਦੇਵੇਗਾ | ਇਸ ਮੌਕੇ 'ਤੇ ਬੌਬੀ ਰਾਜਪੁਰ, ਸੁਨੀਲ ਜਾਜਾ, ਸੁਰਜੀਤ ਰਾਜਾ, ਪਰਮਜੀਤ ਬਾਬੂ, ਮੋਹਿਤ ਧੀਰ ਟਾਂਡਾ, ਗੁਰਮੀਤ ਪਰੋਜ, ਅਰਵ ਖੋਸਲਾ ਉੜਮੁੜ, ਜਸਵੰਤ ਢਡਿਆਲਾ, ਗੁਰਦਿਆਲ ਵਿਕੀ, ਅਜੇ ਕੁਮਾਰ, ਸੋਢੀ ਨੰਗਲ, ਲਾਡੀ ਰਾਵਾਂ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਨਵੇਂ ਦਾਖ਼ਲਿਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਗਣਤੰਤਰ ਦਿਵਸ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਟਰੈਕਸੂਟ ਵੰਡੇ
Ad Position 24