28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਡੀ.ਏ.ਵੀ. ਕਾਲਜੀਏਟ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਹਵਨ ਯੱਗ ਕਰਵਾਇਆ

Ad Position 21
No active advertisement
ਅਜੀਤ ਡੈਸਕ 10-04-2026
ਹੁਸ਼ਿਆਰਪੁਰ, 9 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ਸਕੱਤਰ ਆਰ.ਐਮ. ਭੱਲਾ ਦੇ ਨਿਰਦੇਸ਼ਾਂ ਅਨੁਸਾਰ ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਸ਼ੁਰੂਆਤ ਪਵਿੱਤਰ ਹਵਨ ਯੱਗ ਨਾਲ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਜਰਨੈਲ ਸੈਣੀ ਮੈਂਬਰ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਅਤੇ ਉਨ੍ਹਾਂ ਦੀ ਪਤਨੀ ਜਸਬੀਰ ਕੌਰ ਨੇ ਹਿੱਸਾ ਲਿਆ | ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਮਹਿਮਾਨਾਂ ਅਤੇ ਨਵੇਂ ਵਿਦਿਆਰਥੀਆਂ ਦਾ ਰਸਮੀ ਸਵਾਗਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਵਿਦਿਆਰਥੀਆਂ ਨੂੰ ਆਪਣੀ ਇਸ ਚੋਣ 'ਤੇ ਮਾਣ ਹੋਵੇਗਾ | ਮੁੱਖ ਮਹਿਮਾਨ ਜਰਨੈਲ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਨੁੱਖ ਜਾਤੀ ਦਾ ਕਲਿਆਣ ਵੇਦ ਮੰਤਰਾਂ ਦੇ ਸਿਧਾਂਤਾਂ ਉੱਤੇ ਚੱਲ ਕੇ ਹੀ ਹੋ ਸਕਦਾ ਹੈ | ਉਨ੍ਹਾਂ ਨੇ ਵੇਦ ਮੰਤਰਾਂ ਦਾ ਗਿਆਨ ਅਹੂਤੀਆਂ ਪਵਾ ਕੇ ਸਮਝਾਇਆ ਕਿ ਮਨੁੱਖ ਨੂੰ ਆਪਣੇ ਜੀਵਨ ਵਿਚ ਵੇਦ ਮੰਤਰਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਅਨੁਸ਼ਾਸਨ ਦਾ ਪਾਠ ਪੜ੍ਹਾਇਆ ਅਤੇ ਕਿਹਾ ਕਿ ਇਹ ਦੋਵੇਂ ਗੁਣ ਹੀ ਸਫਲਤਾ ਦੀ ਚਾਬੀ ਹਨ | ਇਸ ਮੌਕੇ ਸਕੂਲ ਇੰਚਾਰਜ ਡਾ. ਰੂਪਾਕਸ਼ੀ ਬੱਗਾ, ਕਾਲਜ ਰਜਿਸਟਰਾਰ ਮੰਜ਼ੀਲ ਕੁਮਾਰ, ਕਾਲਜ ਬਰਸਰ ਨਵੀਨ ਕੁਮਾਰ ਅਤੇ ਡਾ. ਕੁਲਵੰਤ ਰਾਣਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24