ਹੁਸ਼ਿਆਰਪੁਰ, 9 ਅਪ੍ਰੈਲ (ਹਰਪ੍ਰੀਤ ਕੌਰ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਦੀ ਪਛਾਣ ਰਾਜਵੀਰ ਸਿੰਘ ਵਾਸੀ ਕੀਰਤੀ ਨਗਰ ਵਜੋਂ ਹੋਈ | ਪੁਲਿਸ ਨੇ ਇਸ ਨੂੰ ਮੁਹੱਲਾ ਰਿਸ਼ੀ ਨਗਰ ਦੇ ਨੇੜਿਉਂ ਸ਼ੱਕੀ ਹਾਲਤ 'ਚ ਕਾਬੂ ਕੀਤਾ | ਤਲਾਸ਼ੀ ਲੈਣ 'ਤੇ ਇਸ ਕੋਲੋਂ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਇਸ ਦੇ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ |