28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬਲਵਿੰਦਰ ਸਿੰਘ ਬੋਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 10-04-2026
ਦਸੂਹਾ, 9 ਅਪ੍ਰੈਲ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਵਲੋਂ ਬਲਵਿੰਦਰ ਸਿੰਘ ਬੋਦਲ ਨੂੰ ਐੱਸ.ਸੀ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨਿਯੁਕਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤਾ ਗਿਆ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿੱਲਜੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਅਹੁਦੇਦਾਰਾਂ ਤੇ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਹਰ ਵਰਕਰ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਸਰਬਜੀਤ ਸਿੰਘ ਮੋਮੀ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਤੇ ਮਨਦੀਪ ਸਿੰਘ ਢੀਂਡਸਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨੇ ਨਵ-ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਬੋਦਲ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਬੀਬੀ ਕਿਰਨਜੋਤ ਕੌਰ ਰਿੱਕੀ ਬੋਦਲ, ਐਡਵੋਕੇਟ ਰਮਨਪ੍ਰੀਤ ਸਿੰਘ, ਲੰਬੜਦਾਰ ਕੁਲਵਿੰਦਰ ਸਿੰਘ ਕਿੰਦਾ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਰਧਾਂਜਲੀ ਸਮਾਗਮ ਅਤੇ ਰਸਮ ਪਗੜੀ 12 ਨੂੰ ਅਗਲੀ ਖ਼ਬਰ ਖੰਨਾ ਵਲੋਂ ਦਿਵਿਆਂਗ ਵਿਦਿਆਰਥੀ ਗੋਬਿੰਦ ਕੁਮਾਰ ਦਾ ਸਨਮਾਨ
Ad Position 24