11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗੁਰੂ ਰਵਿਦਾਸ ਵੈੱਲਫੇਅਰ ਕਮੇਟੀ ਦਾ ਗਠਨ

Ad Position 21
No active advertisement
ਅਜੀਤ ਡੈਸਕ 11-04-2026
ਬੀਣੇਵਾਲ, 10 ਅਪ੍ਰੈਲ (ਬੈਜ ਚੌਧਰੀ)-ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਦੀ ਰਹਿਨੁਮਾਈ ਹੇਠ ਨਗਰ ਮਲਕਪੁਰ ਬੇਟ ਦੀ ਸੰਗਤ 'ਚੋਂ 15 ਮੈਂਬਰੀ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਕਮੇਟੀ ਗਠਿਤ ਕੀਤੀ ਗਈ ਹੈ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਨੇ ਕਿਹਾ ਕਿ ਚੁਣੀ ਗਈ ਕਮੇਟੀ ਸ੍ਰੀ ਗੁਰੂ ਰਵਿਦਾਸ ਜੀ ਦੇ ਸ਼ਤਾਬਦੀ ਸਮਾਗਮਾਂ ਦੀ ਲੜੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੰਮ ਕਰੇਗੀ ਅਤੇ ਇਹ ਕਮੇਟੀ ਸ੍ਰੀ ਗੁਰੂ ਰਵਿਦਾਸ ਜੀ ਦੇ ਅਲੱਗ-ਅਲੱਗ ਸਮਾਗਮਾਂ ਦੇ ਪ੍ਰੋਗਰਾਮ ਕਰਦੀ ਰਹੇਗੀ ਅਤੇ ਹੋਰ ਸਮਾਜਿਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਵੇਗੀ | ਬਾਬਾ ਕੇਵਲ ਸਿੰਘ ਨੇ ਦੱਸਿਆ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਜਿੱਥੇ ਸ੍ਰੀ ਗੁਰੂ ਰਵਿਦਾਸ ਜੀ ਨੇ 4 ਸਾਲ 2 ਮਹੀਨੇ 11 ਦਿਨ ਭਗਤੀ ਕੀਤੀ, ਸਬੰਧੀ ਸੰਗਤਾਂ ਨੂੰ ਕਮੇਟੀ ਪ੍ਰੇਰਿਤ ਕਰਦੀ ਰਹੇਗੀ | ਇਸ ਕਮੇਟੀ 'ਚ ਗੁਲਵੰਤ ਸਿੰਘ, ਬਲਦੇਵ ਸਿੰਘ, ਮੇਜਰ ਸਿੰਘ, ਰਸ਼ਪਾਲ ਸਿੰਘ, ਲਖਵੀਰ ਸਿੰਘ, ਮੇਵਾ ਸਿੰਘ, ਰਜਿੰਦਰ ਸਿੰਘ, ਮਲਕੀਤ ਸਿੰਘ, ਸੇਵਾ ਸਿੰਘ, ਸੰਤ ਰਾਮ, ਧਰਮ ਸਿੰਘ, ਚਮਨ ਸਿੰਘ, ਅਮੋਲਕ ਸਿੰਘ, ਜੋਗਿੰਦਰ ਸਿੰਘ, ਰਾਮ ਸਿੰਘ, ਛਿੰਦਰ ਪਾਲ ਕੌਰ ਤੇ ਕੁਲਵੰਤ ਕੌਰ ਮੈਂਬਰ ਚੁਣੇ ਗਏ | ਇਸ ਮੌਕੇ ਬਾਬਾ ਨਰੇਸ਼ ਸਿੰਘ ਹੈੱਡ ਗ੍ਰੰਥੀ, ਬਾਬਾ ਸੁਖਦੇਵ ਸਿੰਘ ਵੀ ਹਾਜ਼ਰ ਸਨ | ਚੁਣੇ ਗਏ ਕਮੇਟੀ ਮੈਂਬਰਾਂ ਨੂੰ ਬਾਬਾ ਕੇਵਲ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੀ. ਐੱਸ. ਟੀ. ਈ. ਟੀ. ਪ੍ਰੀਖਿਆ ਪਾਸ ਕਰਕੇ ਸਹਾਇਕ ਪ੍ਰੋਫੈਸਰ ਨੇ ਦਸਮੇਸ਼ ਗਰਲਜ਼ ਕਾਲਜ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਮਲਕੀਤ ਸਿੰਘ ਤੇ ਗੁਰਮੀਤ ਸਿੰਘ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਬਰਦਾਸ਼ਤ...
Ad Position 24