11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੀ. ਐੱਸ. ਟੀ. ਈ. ਟੀ. ਪ੍ਰੀਖਿਆ ਪਾਸ ਕਰਕੇ ਸਹਾਇਕ ਪ੍ਰੋਫੈਸਰ ਨੇ ਦਸਮੇਸ਼ ਗਰਲਜ਼ ਕਾਲਜ ਦਾ ਨਾਂਅ ਕੀਤਾ ਰੌਸ਼ਨ

Ad Position 21
No active advertisement
ਅਜੀਤ ਡੈਸਕ 11-04-2026
ਮੁਕੇਰੀਆਂ, 10 ਅਪ੍ਰੈਲ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀਆਂ ਸਹਾਇਕ ਪ੍ਰੋਫੈਸਰ ਸਾਹਿਬਾਨ ਨੇ ਪੀ. ਐੱਸ. ਟੀ. ਈ. ਟੀ. ਪ੍ਰੀਖਿਆ ਪਾਸ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ | ਇਸ ਸਫਲਤਾ ਦਾ ਸਿਹਰਾ ਉਨ੍ਹਾਂ ਦੀ ਕੜੀ ਮਿਹਨਤ, ਲਗਨ ਅਤੇ ਉਚਿੱਤ ਮਾਰਗ ਦਰਸ਼ਨ ਨੂੰ ਜਾਂਦਾ ਹੈ | ਪੀ. ਐੱਸ. ਟੀ. ਈ. ਟੀ. ਪ੍ਰੀਖਿਆ ਪਾਸ ਕਰਨ ਵਾਲਿਆਂ ਵਿਚ ਸੁਪਿੰਦਰਜੀਤ ਕੌਰ (ਬੋਟਨੀ), ਸੋਨੀਆ ਦੇਵੀ (ਪੰਜਾਬੀ), ਸਿਮਰਨਜੀਤ ਕੌਰ (ਅੰਗਰੇਜ਼ੀ), ਕਮਲ ਜੋਤੀ (ਫਿਜ਼ਿਕਸ), ਕਿ੍ਤਿਕਾ (ਜ਼ੂਆਲੋਜੀ), ਸੁਸ਼ਮਾ ਦੇਵੀ (ਕਾਮਰਸ), ਦੀਪਾ ਰਾਣੀ (ਕਾਮਰਸ) ਅਤੇ ਦਾਮਨੀ (ਫਿਜ਼ਿਕਸ) ਦੇ ਨਾਮ ਸ਼ਾਮਿਲ ਹਨ | ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨਾਂ, ਕਾਲਜ ਦੇ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਇਸ ਉਪਲਬਧੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਪਾਸ ਹੋਏ ਸਟਾਫ਼ ਮੈਂਬਰਾਂ ਨੂੰ ਦਿਲੋਂ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਕਿਹਾ ਕਿ ਇਹ ਉਪਲਬਧੀ ਵਿਦਿਆਰਥਣਾਂ ਲਈ ਵੀ ਪੇ੍ਰਰਨਾ ਦਾ ਸਰੋਤ ਬਣੇਗੀ ਅਤੇ ਉਨ੍ਹਾਂ ਨੂੰ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਅਗਲੀ ਖ਼ਬਰ ਗੁਰੂ ਰਵਿਦਾਸ ਵੈੱਲਫੇਅਰ ਕਮੇਟੀ ਦਾ ਗਠਨ
Ad Position 24