10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

Ad Position 21
No active advertisement
ਅਜੀਤ ਡੈਸਕ 11-04-2026
ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ)-ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਵਾਅਦਾ ਟੈੱਟ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਨਾ ਪੇਸ਼ ਕਰਨ ਅਤੇ ਨਾ ਹੀ ਇਸਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਰੀਵਿਊ ਪਟੀਸ਼ਨ ਨਾ ਦਾਇਰ ਕਰਨ ਦੇ ਰੋਸ ਵਜੋਂ ਅਧਿਆਪਕ ਯੂਨੀਅਨਾਂ ਵਲੋਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ਼.) ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਆਗੂ ਬਲਜੀਤ ਸਿੰਘ ਮਹਿਮੋਵਾਲ ਅਤੇ 4161 ਅਧਿਆਪਕ ਯੂਨੀਅਨ ਦੇ ਆਗੂ ਸੰਦੀਪ ਗਿੱਲ ਆਦਿ ਆਗੂਆਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਮੁਕੇਸ਼ ਗੁਜਰਾਤੀ, ਨੰਦ ਰਾਮ ਅਤੇ ਡਾ. ਸੰਜੀਵ ਕਲਸੀ ਨੇ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਵਲੋਂ ਅਧਿਆਪਕ ਯੂਨੀਅਨਾਂ ਨੂੰ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਟੈੱਟ ਸਬੰਧੀ ਪੰਜਾਬ ਵਿਧਾਨ ਸਭਾ ਵਿਚ ਬਿੱਲ ਲਿਆਉਣ ਅਤੇ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਦਰਜ ਕਰਨ ਦਾ ਵਾਅਦਾ ਕੀਤਾ ਗਿਆ ਸੀ ਜਿਹੜਾ ਵਫ਼ਾ ਨਹੀਂ ਹੋਇਆ | ਉਨ੍ਹਾਂ ਮੰਗ ਕੀਤੀ ਕਿ ਰਾਜ ਸਭਾ 'ਚ ਸੀ.ਪੀ.ਆਈ.ਐੱਮ. ਦੇ ਸੰਸਦ ਮੈਂਬਰ ਜੌਹਨ ਬਿਰਟਾਸ ਵਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਪੇਸ਼ ਕੀਤੇ ਪ੍ਰਾਈਵੇਟ ਬਿੱਲ ਨੂੰ ਤੁਰੰਤ ਪਾਸ ਕੀਤਾ ਜਾਵੇ | ਇਸ ਮੌਕੇ ਜਸਵੀਰ ਸਿੰਘ, ਸਰਬਜੀਤ ਸਿੰਘ ਕੰਗ, ਅੰਜੂ ਸਹਿਗਲ, ਕੁਲਦੀਪ ਸਿੰਘ, ਪਿ੍ੰਸ ਗੜ੍ਹਦੀਵਾਲ, ਦਵਿੰਦਰ ਕੁਮਾਰ, ਅਸ਼ਨੀ ਕੁਮਾਰ, ਨੰਦ ਰਾਮ, ਰਜਿੰਦਰ ਕੁਮਾਰ, ਪਵਨ ਸਿੰਘ, ਪਰਮਜੀਤ ਕੌਰ, ਦਵਿੰਦਰ ਕੁਮਾਰ, ਗੁਰਪ੍ਰੀਤ ਸਿੰਘ, ਕੀਮਤੀ ਲਾਲ ਤੇ ਦਿਨੇਸ਼ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਫਰੀ ਕੈਂਪ 12 ਨੂੰ ਅਗਲੀ ਖ਼ਬਰ ਪੀ. ਐੱਸ. ਟੀ. ਈ. ਟੀ. ਪ੍ਰੀਖਿਆ ਪਾਸ ਕਰਕੇ ਸਹਾਇਕ ਪ੍ਰੋਫੈਸਰ ਨੇ ਦਸਮੇਸ਼ ਗਰਲਜ਼ ਕਾਲਜ ਦਾ ਨਾਂਅ ਕੀਤਾ ਰੌਸ਼ਨ
Ad Position 24