10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮੁਕੇਰੀਆਂ ਆੜ੍ਹਤੀ ਐਸੋਸੀਏਸ਼ਨ ਨੇ ਹੜਤਾਲ ਲਈ ਵਾਪਸ

Ad Position 21
No active advertisement
ਅਜੀਤ ਡੈਸਕ 11-04-2026
ਨੰਗਲ ਬਿਹਾਲਾਂ, 10 ਅਪ੍ਰੈਲ (ਵਿਨੋਦ ਮਹਾਜਨ)-ਮੁਕੇਰੀਆਂ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਕੌਲਪੁਰ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ | ਇਸ ਸਬੰਧੀ ਗੱਲਬਾਤ ਕਰਦਿਆਂ ਮਨਜੀਤ ਸਿੰਘ ਕੌਲਪੁਰ ਨੇ ਕਿਹਾ ਕਿ ਪੰਜਾਬ ਆੜ੍ਹਤੀ ਐਸੋਸੀਏਸ਼ਨ ਵਲੋਂ ਪੰਜਾਬ ਦੇ ਕਿਸਾਨਾਂ ਦੀ ਸੁਵਿਧਾ ਲਈ ਮੰਡੀਆਂ ਵਿਚ ਕਣਕ ਦੀ ਖ਼ਰੀਦ ਮੌਕੇ ਸੂਬਾ ਪੱਧਰੀ ਹੜਤਾਲ ਵਾਪਸ ਲੈਣ ਦਾ ਜੋ ਫ਼ੈਸਲਾ ਲਿਆ ਗਿਆ ਹੈ, ਮੁਕੇਰੀਆਂ ਆੜ੍ਹਤੀ ਐਸੋਸੀਏਸ਼ਨ ਉਸ ਫ਼ੈਸਲੇ ਦਾ ਸਾਥ ਦਿੰਦੇ ਹੋਏ ਮੁਕੇਰੀਆਂ ਹਲਕੇ ਵਿਚ ਹੜਤਾਲ ਵਾਪਸ ਲੈਣ ਦਾ ਐਲਾਨ ਕਰਦੀ ਹੈ | ਉਨ੍ਹਾਂ ਕਿਹਾ ਕਿ ਮੁਕੇਰੀਆਂ ਆੜ੍ਹਤੀ ਐਸੋਸੀਏਸ਼ਨ ਵਲੋਂ ਇਕ ਵਿਸ਼ੇਸ਼ ਬੈਠਕ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਪ੍ਰੇਸ਼ਾਨੀ ਦੇ ਤੁਰੰਤ ਹੱਲ ਲਈ ਅਸੀਂ ਸਦਾ ਤਤਪਰ ਹਾਂ |
Ad Position 22
No active advertisement
ਪਿਛਲੀ ਖ਼ਬਰ ਜਸਪਾਲ ਸਿੰਘ ਸਰਬਸੰਮਤੀ ਨਾਲ ਸਹਿਕਾਰੀ ਸਭਾ ਨਰਿਆਲ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਅੱਖਾਂ ਦਾ ਫਰੀ ਕੈਂਪ 12 ਨੂੰ
Ad Position 24