ਮਾਹਿਲਪੁਰ, 11 ਅਪ੍ਰੈਲ (ਰਜਿੰਦਰ ਸਿੰਘ)-ਮਾਹਿਲਪੁਰ ਨਾਲ ਲੱਗਦੇ ਪਿੰਡ ਰਾਮਪੁਰ ਸੈਣੀਆ ਵਿਖੇ 1 ਵਿਅਕਤੀ ਦੀ ਗਲੀ-ਸੜੀ ਲਾਸ਼ ਮਿਲਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਰਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਰਾਮਪੁਰ ਤੋਂ ਕਿਸੇ ਵਿਅਕਤੀ ਤੋਂ ਪਤਾ ਲੱਗਾ ਕਿ ਉਨ੍ਹਾਂ ਦੇ ਪਿੰਡ ਗੁਰਦੁਆਰੇ ਦੇ ਪਿੱਛੇ 1 ਅਧਖੜ ਵਿਅਕਤੀ ਦੀ ਲਾਸ਼ ਪਈ ਹੈ | ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਪੁਲਿਸ ਪਾਰਟੀ ਸਮੇਤ ਜਾ ਕੇ ਵੇਖਿਆ ਤਾਂ ਲਾਸ਼ 'ਚ ਕੀੜੇ ਚੱਲ ਰਹੇ ਸਨ ਤੇ ਅੰਦਾਜ਼ਨ ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਇਹ ਲਾਸ਼ ਪਈ ਹੈ | ਉਨ੍ਹਾਂ ਦੱਸਿਆ ਕਿ ਲਾਸ਼ ਦੀ ਕੋਈ ਪਹਿਚਾਣ ਨਹੀਂ ਹੋ ਸਕੀ | ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਗੜ੍ਹਸ਼ੰਕਰ ਮੋਰਚਰੀ 'ਚ ਰੱਖਿਆ ਜਾਵੇਗਾ ਤੇ ਪੁਲਿਸ ਵਲੋਂ ਇਸ ਸਬੰਧੀ ਡੰੂਘਾਈ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ |