30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

'ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਮਹਾਂ ਅਭਿਆਨ' ਸੰਬੰਧੀ ਭਾਜਪਾ ਵੱਲੋਂ ਮੀਟਿੰਗ

Ad Position 21
No active advertisement
ਅਜੀਤ ਡੈਸਕ 12-04-2026
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਦੇਸ਼ ਵਲੋਂ ਆਰੰਭੇ ਗਏ 'ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਮਹਾਂ ਅਭਿਆਨ-2026' ਤਹਿਤ ਕਸਬਾ ਬੁੱਲ੍ਹੋਵਾਲ ਦੇ ਸੈਣੀ ਬਾਰ ਸਕੂਲ 'ਚ ਮੀਟਿੰਗ ਕੀਤੀ ਗਈ | ਇਸ ਮੌਕੇ ਭਾਜਪਾ ਦੀ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਅਤੇ ਪਾਰਟੀ ਦੇ ਸੀਨੀਅਰ ਆਗੂ ਕਮਲਜੀਤ ਸੇਤੀਆ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਬੀਬੀ ਮਹਿੰਦਰ ਕੌਰ ਜੋਸ਼ ਨੇ ਕਿਹਾ ਕਿ 'ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਮਹਾ ਅਭਿਆਨ' ਦਾ ਮੁੱਖ ਉਦੇਸ਼ ਪਾਰਟੀ ਦੇ ਹਰੇਕ ਵਰਕਰ ਨੂੰ ਸੰਗਠਨਾਤਮਿਕ ਢਾਂਚੇ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਇਕ ਮਜ਼ਬੂਤ ਸੰਗਠਨ ਹੀ ਦੇਸ਼ ਅਤੇ ਸਮਾਜ ਦੀ ਬਿਹਤਰੀ ਲਈ ਕੰਮ ਕਰ ਸਕਦਾ ਹੈ | ਬੀਬੀ ਜੋਸ਼ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਸਮੇਂ ਦੀਆਂ ਚੁਣੌਤੀਆਂ ਲਈ ਤਿਆਰ ਰਹਿਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਲੈ ਕੇ ਜਾਣ | ਇਸ ਮੌਕੇ ਸੀਨੀਅਰ ਆਗੂ ਕਮਲਜੀਤ ਸੇਤੀਆ ਨੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਨੀਤੀਆਂ 'ਤੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਨੇ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਗ਼ਰੀਬਾਂ, ਕਿਸਾਨਾਂ ਅਤੇ ਔਰਤਾਂ ਲਈ ਅਨੇਕਾਂ ਸਕੀਮਾਂ ਲਾਗੂ ਕੀਤੀਆਂ ਹਨ | ਉਨ੍ਹਾਂ 'ਆਯੂਸ਼ਮਾਨ ਭਾਰਤ', 'ਉਜਵਲਾ ਯੋਜਨਾ' ਅਤੇ ਕਿਸਾਨ ਸਨਮਾਨ ਨਿਧੀ ਵਰਗੀਆਂ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਹਰ ਲੋੜਵੰਦ ਤੱਕ ਪਹੁੰਚ ਰਿਹਾ ਹੈ | ਮੀਟਿੰਗ ਦੌਰਾਨ ਮੌਜੂਦ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਆਗੂਆਂ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰ ਦੇਣਗੇ | ਇਸ ਮੌਕੇ ਸਮਾਜ ਸੇਵਕ ਅਵਤਾਰ ਸਿੰਘ ਢੇਰੀ ਸਰਕਲ ਪ੍ਰਧਾਨ ਬੁੱਲ੍ਹੋਵਾਲ, ਸਰਕਲ ਪ੍ਰਧਾਨ ਮਨੀਸ਼ ਕੁਮਾਰ ਹਰਿਆਣਾ ਸਰਕਲ, ਡਿੰਪੀ ਜਨੌੜੀ ਸਰਕਲ ਪ੍ਰਧਾਨ, ਜੀਵਨ ਕੁਮਾਰ ਸਰਕਲ ਪ੍ਰਧਾਨ ਬਾਗਪੁਰ ਸਤੌਰ, ਪਰਮਜੀਤ ਕੌਰ ਸਰਕਲ ਪ੍ਰਧਾਨ ਨਸਰਾਲਾ, ਗੁਰਮੇਲ ਸਿੰਘ ਧਾਲੀਵਾਲ, ਮਾਸਟਰ ਚਰਨਜੀਤ ਸਿੰਘ ਜਨਰਲ ਸਕੱਤਰ, ਅਵਤਾਰ ਸਿੰਘ ਭੂੰਗਾ, ਸਰਬਜੀਤ ਸਿੰਘ ਭੂੰਗਾ, ਅਮਰਜੀਤ ਟੈਂਟਪਾਲ, ਅਨਿਲ ਵਸ਼ਿਸ਼ਟ ਸਰਕਲ ਪ੍ਰਧਾਨ ਹਰਿਆਣਾ, ਪਿਆਰੇ ਲਾਲ ਜਨੌੜੀ, ਅਮਰਜੀਤ ਸਿੰਘ ਪਿਆਲਾ, ਮਨੀਸ਼ ਵਸ਼ਿਸ਼ਟ, ਰਾਕੇਸ਼ ਕੁਮਾਰ, ਗੁਰਦੀਪ ਸਿੰਘ, ਪਰਮਿੰਦਰ ਸਿੰਘ ਗਿੱਲ, ਅਮਰੀਕ ਸਿੰਘ, ਬਲਦੇਵ ਸਿੰਘ, ਨਿਰਮਲ ਸਿੰਘ, ਪਰਮਜੀਤ ਸਿੰਘ, ਗਗਨਦੀਪ ਸਿੰਘ, ਲਖਵੀਰ ਸਿੰਘ, ਮਲਕੀਤ ਸਿੰਘ ਝੋਜੜ, ਨਿਰਮਲ ਸਿੰਘ, ਨੰਬਰਦਾਰ ਕੁਲਦੀਪ ਸਿੰਘ, ਸਤਵਿੰਦਰ ਸਿੰਘ ਨੰਬਰਦਾਰ, ਸੋਹਣ ਸਿੰਘ, ਅਮਰਜੀਤ ਸਿੰਘ, ਮਨਦੀਪ ਸਿੰਘ, ਸਰਵਣ ਸਿੰਘ, ਜਸਵਿੰਦਰ ਸਿੰਘ, ਬਲਜਿੰਦਰ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੇਹਰੀਆਂ ਲੋਅਰ ਸਕੂਲ ਦੀ ਸੁਨੈਨਾ ਠਾਕੁਰ ਨੇ ਜ਼ਿਲ੍ਹੇ ਵਿਚ ਅੱਵਲ ਆ ਕੇ ਰਚਿਆ ਇਤਿਹਾਸ ਅਗਲੀ ਖ਼ਬਰ ਘਰੈਲੂ ਗੈਸ ਦੀ ਸਪਲਾਈ ਤੋਂ ਪੇ੍ਰਸ਼ਾਨ ਖਪਤਕਾਰਾਂ ਨੇ ਧੀਮਾਨ ਦੀ ਅਗਵਾਈ 'ਚ ਕੀਤਾ ਰੋਸ ਪ੍ਰਦਰਸ਼ਨ
Ad Position 24