30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪ੍ਰਧਾਨ ਸੰਤ ਸੁਰਿੰਦਰ ਦਾਸ ਮੁੱਖ ਮੰਤਰੀ ਮਾਨ ਨੂੰ ਮਿਲੇ-ਸਮਾਗਮਾਂ 'ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ

Ad Position 21
No active advertisement
ਅਜੀਤ ਡੈਸਕ 12-04-2026
ਗੜ੍ਹਸ਼ੰਕਰ, 11 ਅਪ੍ਰੈਲ (ਧਾਲੀਵਾਲ)- ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨਛੋਹ ਗੰਗਾ ਅੰਮਿ੍ਤ ਕੁੰਡ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਵਲੋਂ ਗੁਰੂ ਘਰ ਵਿਖੇ ਸ਼ੁਰੂ ਹੋਏ ਚਾਰ ਦਿਨਾਂ ਸਮਾਗਮਾਂ 'ਚ ਸ਼ਮੂਲੀਅਤ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਸੱਦਾ ਪੱਤਰ ਦਿੱਤਾ ਗਿਆ | ਗੁਰੂ ਰਵਿਦਾਸ ਦੇ ਅਗਲੇ ਸਾਲ ਆ ਰਹੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸਾਲ ਭਰ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਲਈ ਮੁੱਖ ਮੰਤਰੀ ਵਲੋਂ ਪੰਜਾਬ ਭਰ ਦੇ ਸੰਤ ਸਮਾਜ ਦੀ ਸੱਦੀ ਗਈ ਵਿਸ਼ੇਸ਼ ਮੀਟਿੰਗ ਵਿਚ ਸ਼ਾਮਲ ਹੋਣ ਲਈ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਅਤੇ ਕਮੇਟੀ ਮੈਂਬਰ ਜਗਦੀਸ਼ ਕੁਮਾਰ ਵਲੋਂ ਮੀਟਿੰਗ ਉਪਰੰਤ ਮੁੱਖ ਮੰਤਰੀ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸੱਦਾ ਪੱਤਰ ਦਿੱਤਾ ਗਿਆ | ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਮੇਟੀ ਨੂੰ ਭਰੋਸਾ ਦਿੱਤਾ ਕਿ ਰੁਝੇਂਵਿਆਂ ਵਿਚੋਂ ਸਮਾਂ ਕੱਢ ਕੇ ਸੰਗਤਾਂ ਦੇ ਦਰਸ਼ਨਾਂ ਲਈ ਜ਼ਰੂਰ ਪਹੁੰਚਣਗੇ | ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਦੀਪਕ ਬਾਲੀ, ਕਮੇਟੀ ਮੈਂਬਰ ਜਗਦੀਸ਼ ਕੁਮਾਰ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਸਟਾਰ ਪਬਲਿਕ ਸਕੂਲ ਵਿਖੇ ਮੁਕੇਰੀਆਂ ਅੱਠਵੀਂ ਜਮਾਤ ਦੇ ਨਤੀਜੇ ਸ਼ਾਨਦਾਰ ਅਗਲੀ ਖ਼ਬਰ ਬੁੱਤ ਦੀ ਬੇਅਦਬੀ ਕਰਨ ਦੇ ਰੋਸ 'ਚ ਬਸਪਾ ਦਾ ਧਰਨਾ ਨੌਵੇਂ ਦਿਨ ਵੀ ਜਾਰੀ ਰਿਹਾ
Ad Position 24